Latest news

ਲੋਕ ਸਭਾ ਚੋਣਾਂ ਦੌਰਾਨ ਅਕਾਲੀ 10 ਅਤੇ ਭਾਜਪਾ 3 ਸੀਟਾਂ ‘ਤੇ ਲੜੇਗਾ ਚੋਣ-ਸੁਖਬੀਰ


ਚੰਡੀਗੜ੍

ਅਕਾਲੀ ਭਾਜਪਾ ਵਿਚਾਲੇ ਖਟਾਸ ਪੈਦਾ ਹੋਣ ਦੀ ਛਿੜੀ ਚਰਚਾ ਨੂੰ  ਦੋਵੇਂ ਹੀ ਪਾਰਟੀਆਂ ਦੇ ਮੱੁਖ ਆਗੂਆਂ ਨੇ ਇਹ ਕਹਿ ਕੇ ਸਿਰੇ ਤੋਂ ਖ਼ਾਰਜ ਕਰ ਦਿੱਤਾ ਕਿ ਅਕਾਲੀ ਦਾ ਨਹੁੰ ਮਾਸ ਦਾ ਰਿਸ਼ਤਾ ਹੈ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਅਕਾਲੀ ਭਾਜਪਾ ਦੋਵੇਂ ਪਾਰਟੀਆਂ ਵਲੋਂ ਮਿਲ ਕੇ ਲੜੀਆਂ ਜਾਣਗੀਆਂ | ਅੱਜ ਇਸ ਗੱਲ ਦਾ ਫ਼ੈਸਲਾ ਦੋਵੇਂ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਚੰਡੀਗੜ੍ਹ ‘ਚ ਰੱਖੀ ਤਾਲਮੇਲ ਕਮੇਟੀ ਦੀ ਮੀਟਿੰਗ ਦੌਰਾਨ ਲਿਆ | ਮੀਟਿੰਗ ਦੌਰਾਨ ਜਿੱਥੇ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਅਕਾਲੀ ਭਾਜਪਾ ਦਾ ਨਹੁੰ ਮਾਸ ਦਾ ਰਿਸ਼ਤਾ ਹੈ ਉੱਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਅਕਾਲੀ 10 ਅਤੇ ਭਾਜਪਾ 3 ਸੀਟਾਂ ‘ਤੇ ਆਪਣੇ ਉਮੀਦਵਾਰ ਉਤਾਰੇਗੀ | ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਿਖ਼ਲਾਫ਼ ਪੰਜਾਬ ਦੇ ਲੋਕਾਂ ‘ਚ ਭਾਰੀ ਗ਼ੁੱਸਾ ਹੈ ਜੋ ਲੋਕ ਸਭਾ ਚੋਣਾਂ ‘ਚ ਸਾਹਮਣੇ ਆ ਜਾਵੇਗਾ ਕਿਉਂਕਿ ਉਨ੍ਹਾਂ ਪੰਜਾਬ ਦੇ ਵੋਟਰਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਵਲੋਂ ਇਸ ਦੇ ਚੱਲਦੇ ਕੈਪਟਨ ਿਖ਼ਲਾਫ਼ 2 ਮਾਰਚ ਨੂੰ ਸੂਬੇ ਭਰ ‘ਚ ਸਾਰੇ ਹਲਕਿਆਂ ‘ਚ ‘ਵਿਸ਼ਵਾਸਘਾਤ’ ਦਿਵਸ ਮਨਾਇਆ ਜਾਵੇਗਾ ਤੇ ਦੋਵੇਂ ਪਾਰਟੀਆਂ ਸਾਰੇ ਹਲਕਿਆਂ ‘ਚ ਰੋਸ ਪ੍ਰਦਰਸ਼ਨ ਕਰਨਗੀਆਂ¢ ਇਸ ਦੌਰਾਨ ਅਕਾਲੀ ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਵਲੋ ਲੋਕ ਸਭਾ ਚੋਣਾਂ ਦੌਰਾਨ ਚੰਡੀਗੜ੍ਹ ਦੀ ਇਕ ਸੀਟ ਸਮੇਤ ਪੰਜਾਬ ਵਿਚਲੀਆਂ 13 ਸੀਟਾਂ ‘ਤੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਜਾਵੇਗੀ¢ ਤਾਲਮੇਲ ਕਮੇਟੀ ਦੀ ਮੀਟਿੰਗ ‘ਚ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ, ਜਥੇ. ਤੋਤਾ ਸਿੰਘ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਜਨਮੇਜਾ ਸਿੰਘ ਸੇਖੋਂ, ਹਰਚਰਨ ਬੈਂਸ, ਸਾਬਕਾ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ, ਕੈਪਟਨ ਅਭਿਮਨਿਊ, ਅਵਿਨਾਸ਼ ਰਾਏ ਖੰਨਾ, ਮਦਨ ਮੋਹਨ ਮਿੱਤਲ, ਮਨੋਰੰਜਨ ਕਾਲੀਆ, ਤੀਕਸ਼ਨ ਸੂਦ, ਅਸ਼ਵਨੀ ਸ਼ਰਮਾ, ਸੋਮ ਪ੍ਰਕਾਸ਼, ਦਿਨੇਸ਼ ਕੁਮਾਰ ਮੌਜੂਦ ਸਨ |

Leave a Reply

Your email address will not be published. Required fields are marked *