politicalPunjab

ਮੁੱਖ ਮੰਤਰੀ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ 6 ਦਿਨ ਪ੍ਰਤੀ ਮਹੀਨਾ ਕਰਨ ਦਾ ਐਲਾਨ

ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮੰਤਵ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟਰਾਂ ਨੂੰ ਸਿਰਫ਼ ਚਾਰ ਦਿਨ ਦਾ ਸਮਾਂ ਮਿਲਣ ਕਾਰਨ ਟੈਕਸ ਭਰਨ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ ਟੈਕਸ ਭਰਨ ਦੀ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਕਰਨ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਟਰਾਂਸਪੋਰਟਰਾਂ ਨੂੰ ਲੋੜੀਂਦੀ ਰਾਹਤ ਮਿਲੇਗੀ ਅਤੇ ਇਸ ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਟੇਜ ਕੈਰੇਜ਼ ਅਪਰੇਟਰਾਂ ਦੀ ਇਹ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ ਕਿਉਂਕਿ ਉਹ ਟੈਕਸ ਛੋਟ ਦੇ ਦਿਨਾਂ ਦੀ ਗਿਣਤੀ ਮੌਜੂਦਾ ਚਾਰ ਦਿਨ ਪ੍ਰਤੀ ਮਹੀਨਾ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਛਾ ਅਨੁਸਾਰ ਕੰਮ ਕਰਨ ਵਾਲੀ ਸੂਬਾ ਸਰਕਾਰ ਨੇ ਟਰਾਂਸਪੋਰਟਰਾਂ ਦੀ ਇਹ ਮੰਗ ਮੰਨ ਲਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੋਂ ਟੈਕਸ ਛੋਟ ਵਾਲੇ ਦਿਨਾਂ ਦੀ ਗਿਣਤੀ ਛੇ ਦਿਨ ਪ੍ਰਤੀ ਮਹੀਨਾ ਹੋਵੇਗੀ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਛੋਟ ਦਾ ਖ਼ਰਚਾ ਸਰਕਾਰ ਵੱਲੋਂ ਉਠਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਮਿਲੇਗੀ।

Related Articles

Leave a Reply

Your email address will not be published.

Back to top button