ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਸਲ ‘ਚ ਅਕਾਲੀ ਆਗੂ ਬੰਟੀ ਰੋਮਾਣਾ ਨੂੰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਗਾਣਾ ਪੋਸਟ ਕਰਨਾ ਮਹਿੰਗਾ ਪਿਆ ਹੈ। ਇਸ ਮਾਮਲੇ ‘ਚ ਬੰਟੀ ਰੋਮਾਣਾ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਗੀਤ ਪੋਸਟ ਕਰਦਿਆਂ ਲਿਖਿਆ ਸੀ ਕਿ ‘ਤੇਰੀ ਕੇਜਰੀਵਾਲ ਨਾਲ ਯਾਰੀ ਓਏ’। ਜਿਸ ਤੋਂ ਬਾਅਦ ਪੁਲਿਸ ਵੱਲੋਂ ਪਹਿਲਾਂ ਬੰਟੀ ਰੋਮਾਣਾ ਖਿਲਾਫ ਪਰਚਾ ਦਰਜ ਕੀਤਾ ਗਿਆ ਅਤੇ ਹੁਣ ਉਸ ਦੀ ਗ੍ਰਿਫਤਾਰੀ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਗਾਇਕ ਕੰਵਰ ਗਰੇਵਾਲ ਨੇ ਕਿਹਾ ਹੈ ਕਿ ਉਸ ਵੱਲੋਂ ਅਜਿਹਾ ਕੋਈ ਵੀ ਗੀਤ ਨਹੀਂ ਗਾਇਆ ਗਿਆ।
Related Articles
ਇੰਨੋਸੈਂਟ ਹਾਰਟਸ ਇਨੋਕਿਡਜ਼ ‘ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ, ਗੁਰਦੁਆਰਾ ਸਾਹਿਬ ਦੇ ਕੀਤੇ ਦਰਸ਼ਨ
November 28, 2023
200 ਕਿਲੋ ਹੀਰੋਇਨ ਦਾ ਦੋਸ਼ੀ ਜੋਬਨਜੀਤ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਫਰਾਰ, ਪੁਲਿਸ ਰਹਿ ਗਈ ਹੱਥ ਮੱਲਦੀ, ਦੇਖੋ ਵੀਡੀਓ
February 18, 2024
Check Also
Close