Punjabpolitical

ਪੰਜਾਬ ਸਰਕਾਰ ਵੱਲੋਂ ਸਾਲ 2023 ਲਈ ਗਜ਼ਟਿਡ ਛੁੱਟੀਆਂ ਦੀ ਸੂਚੀ ਦਾ ਐਲਾਨ

ਪੰਜਾਬ ਸਰਕਾਰ ਨੇ ਸਾਲ 2023 ਲਈ 25 ਗਜ਼ਟਿਡ ਅਤੇ 31 ਰਾਖਵੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੀਆਂ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਗਜ਼ਟਿਡ ਛੁੱਟੀਆਂ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ, 5 ਫਰਵਰੀ ਨੂੰ ਜਨਮ ਦਿਵਸ ਸ੍ਰੀ ਗੁਰੂ ਰਵੀਦਾਸ, 18 ਫਰਵਰੀ ਨੂੰ ਸ਼ਿਵਰਾਤਰੀ, 8 ਮਾਰਚ ਨੂੰ ਹੋਲੀ, 23 ਮਾਰਚ ਨੂੰ ਸ਼ਹੀਦੀ ਦਿਵਸ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ, 30 ਮਾਰਚ ਨੂੰ ਰਾਮ ਨਵਮੀ, 4 ਅਪਰੈਲ ਨੂੰ ਮਹਾਵੀਰ ਜੈਯੰਤੀ, 7 ਅਪਰੈਲ ਨੂੰ ਗੁੱਡ ਫਰਾਈਡੇ, 8 ਅਪਰੈਲ ਨੂੰ ਜਨਮ ਦਿਵਸ ਸ੍ਰੀ ਗੁਰੂ ਨਾਭਾ ਦਾਸ, 14 ਅਪਰੈਲ ਨੂੰ ਵਿਸਾਖੀ/ਜਨਮ ਦਿਨ ਡਾ. ਬੀ.ਆਰ. ਅੰਬੇਡਕਰ, 22 ਅਪਰੈਲ ਨੂੰ ਭਗਵਾਨ ਪਰਸ਼ੂ ਰਾਮ ਜੈਯੰਤੀ/ਈਦ-ਉੱਲ-ਫਿਤਰ, 23 ਮਈ ਨੂੰ ਸ਼ਹੀਦੀ ਦਿਵਸ ਸ੍ਰੀ ਗੁਰੂ ਅਰਜਨ ਦੇਵ ਜੀ, 4 ਜੂਨ ਨੂੰ ਕਬੀਰ ਜੈਯੰਤੀ, 29 ਜੂਨ ਨੂੰ ਈਦ-ਉੱਲ-ਜੁਹਾ (ਬਕਰੀਦ), 15 ਅਗਸਤ ਨੂੰ ਆਜ਼ਾਦੀ ਦਿਹਾੜਾ, 7 ਸਤੰਬਰ ਨੂੰ ਜਨਮ ਅਸ਼ਟਮੀ, 2 ਅਕਤੂਬਰ ਨੂੰ ਗਾਂਧੀ ਜੈਯੰਤੀ, 15 ਅਕਤੂਬਰ ਨੂੰ ਮਹਾਰਾਜਾ ਅਗਰਸੈਨ ਜੈਯੰਤੀ, 24 ਅਤੂਬਰ ਨੂੰ ਦਸਹਿਰਾ, 28 ਅਕਤੂਬਰ ਨੂੰ ਜਨਮ ਦਿਵਸ ਮਹਾਰਿਸ਼ੀ ਵਾਲਮੀਕੀ ਜੀ, 12 ਨਵੰਬਰ ਨੂੰ ਦੀਵਾਲੀ, 13 ਨਵੰਬਰ ਨੂੰ ਵਿਸ਼ਵਕਰਮਾ ਦਿਵਸ, 27 ਨਵੰਬਰ ਨੂੰ ਗੁਰਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ, 17 ਦਸੰਬਰ ਨੂੰ ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ 25 ਦਸੰਬਰ ਨੂੰ ਕ੍ਰਿਸਸਮ ਦੀ ਛੁੱਟੀ ਹੋਵੇਗੀ।

 

ਬੁਲਾਰੇ ਨੇ ਦੱਸਿਆ ਕਿ ਰਾਖਵੀਂ ਛੁੱਟੀਆਂ ‘ਚ 1 ਜਨਵਰੀ ਨੂੰ ਨਵਾਂ ਸਾਲ , 13 ਜਨਵਰੀ ਨੂੰ ਲੋਹੜੀ, 20 ਜਨਵਰੀ ਨੂੰ ਭਗਵਾਨ ਆਦਿ ਨਾਥ ਦਾ ਨਿਰਵਾਣ ਦਿਵਸ, 26 ਜਨਵਰੀ ਨੂੰ ਬਸੰਤ ਪੰਚਮੀ/ਜਨਮ ਦਿਹਾੜਾ ਸਤਿਗੁਰੂ ਰਾਮ ਸਿੰਘ , 8 ਮਾਰਚ ਨੂੰ ਅੰਤਰ-ਰਾਸ਼ਟਰੀ ਮਹਿਲਾ ਦਿਵਸ, ਹੋਲਾ-ਮਹੱਲਾ, 1 ਮਈ ਨੂੰ ਮਈ ਦਿਵਸ, 5 ਮਈ ਨੂੰ ਬੁੱਧ ਪੁਰਨਿਮਾ, 31 ਮਈ ਨੂੰ ਨਿਰਜਲਾ ਇਕਾਦਸ਼ੀ, 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ, 29 ਜੁਲਾਈ ਨੂੰ ਮੁਹੱਰਮ, 31 ਜੁਲਾਈ ਨੂੰ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, 5 ਸਤੰਬਰ ਜਨਮ ਦਿਵਸ ਬਾਬਾ ਜੀਵਨ ਸਿੰਘ, 12 ਸਤੰਬਰ ਸਾਰਾਗੜ੍ਹੀ ਦਿਵਸ, 16 ਸਤੰਬਰ ਪਹਿਲਾ ਪ੍ਰਕਾਸ਼ ਗੁਰੂ ਗ੍ਰੰਥ ਸਾਹਿਬ, 24 ਸਤੰਬਰ ਨੂੰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ, 28 ਸਤੰਬਰ ਨੂੰ ਅਨੰਤ ਚਤੁਰਦਸ਼ੀ, ਜਨਮ ਦਿਵਸ ਸ਼ਹੀਦ ਭਗਤ ਸਿੰਘ, ਜਨਮ ਦਿਵਸ ਪੈਗੰਬਰ ਮੁਹੰਮਦ ਸਾਹਿਬ, 16 ਅਕਤੂਬਰ ਨੂੰ ਜਨਮ ਦਿਵਸ ਬਾਬਾ ਬੰਦਾ ਸਿੰਘ ਬਹਾਦਰ, 30 ਅਕਤੂਬਰ ਨੂੰ ਗੁਰਪੁਰਬ ਗੁਰੂ ਰਾਮ ਦਾਸ, 1 ਨਵੰਬਰ ਕਰਵਾ ਚੌਥ, 13 ਨਵੰਬਰ ਗੋਵਰਧਨ ਪੂਜਾ, 15 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ, 19 ਨਵੰਬਰ ਨੂੰ ਛੱਠ ਪੂਜਾ, 23 ਨਵੰਬਰ ਨੂੰ ਜਨਮ ਦਿਵਸ ਸੰਤ ਨਾਮ ਦੇਵ ਅਤੇ 26, 27 ਤੇ 28 ਦਸੰਬਰ ਨੂੰ ਸ਼ਹੀਦੀ ਸਭਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਛੁੱਟੀ ਹੋਵੇਗੀ।

Related Articles

Leave a Reply

Your email address will not be published.

Back to top button