Latest news

ਪੁਲਿਸ ਦੀ ਨੱਕ ਹੇਠ ਡੀ. ਸੀ. ਦਫ਼ਤਰ ‘ਤੇ ਲਹਿਰਾਇਆ ਖਾਲਿਸਤਾਨ ਦਾ ਝੰਡਾ

ਮੋਗਾ/GIN

ਮੋਗਾ ਵਿਖੇ ਅੱਜ ਉਸ ਵੇਲੇ ਚਾਰੇ ਪਾਸੇ ਦਹਿਸ਼ਤ ਫੈਲ ਗਈ ਜਦੋਂ ਲੰਘੀਂ ਰਾਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਛੱਤ ਉਪਰ ਕਿਸੇ ਨੇ ਤਰਿੰਗੇ ਝੰਡੇ ਨੂੰ ਕੱਟ ਕੇ ਉਸ ਦਾ ਅਪਮਾਨ ਕਰਦੇ ਹੋਏ ਖਾਲਿਸਤਾਨ ਦਾ ਝੰਡਾ ਲਹਿਰਾ ਦਿੱਤਾ।

ਆਜ਼ਾਦੀ ਦਿਵਸ ਤੋਂ ਇਕ ਦਿਨ ਪਹਿਲਾਂ ਸ਼ਰਾਰਤੀਆਂ ਵਲੋਂ ਕੀਤੀ ਗਈ ਇਸ ਕਾਰਵਾਈ ਕਰਕੇ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਤਾਂ ਹੈ ਹੀ, ਸਗੋਂ ਖੁਫੀਆ ਤੰਤਰ ‘ਤੇ ਵੀ ਸਵਾਲੀਆ ਨਿਸ਼ਾਨ ਲੱਗ ਗਿਆ ਹੈ ਕਿ ਆਖਿਰਕਾਰ ਅਜਿਹੀ ਵੱਡੀ ਕਾਰਵਾਈ ਕਿਵੇਂ ਕਰ ਦਿੱਤੀ ਗਈ। ਜ਼ਿਲ੍ਹਾ ਪੁਲਸ ਮੁਖੀ ਹਰਮਨਵੀਰ ਸਿੰਘ ਗਿੱਲ ਵਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅਜੇ ਕੁਝ ਸਮਾਂ ਬਾਅਦ ਹੀ ਉਹ ਇਸ ਸੰਬੰਧੀ ਮੀਡੀਆ ਦੇ ਰੂ-ਬ-ਰੂ ਹੋਣਗੇ।

ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਸਿੱਖ ਫਾਰ ਜਸਟਿਸ ਅਤੇ ਅੱਤਵਾਦੀ ਜਥੇਬੰਦੀਆਂ ਦੀ 15 ਅਗਸਤ ਨੂੰ ਲੈ ਕੇ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਸੂਬਾ ਪੁਲਸ ਨੇ ਹਾਈ ਅਲਰਟ ਜਾਰੀ ਕੀਤਾ ਹੈ। ਦਿੱਲੀ ਵਿਚ ਝੰਡਾ ਲਹਿਰਾਉਣ ਨੂੰ ਲੈ ਕੇ ਐੱਸ. ਐੱਫ. ਜੇ. ਦੀਆਂ ਧਮਕੀਆਂ ਦੇ ਮੱਦੇਨਜ਼ਰ ਕੇਂਦਰ ਵਲੋਂ ਸਤਰਕ ਰਹਿਣ ਦੀ ਇਨਪੁਟ ਦਿੱਤੀ ਗਈ ਹੈ।

Subscribe us on Youtube

 


 



 

Jobs Listing

Required Marketing executive to sale Advertisement packages of reputed reputed media firms of Punjab.

Read More


Leave a Reply