Latest news

ਗੁਰਦੁਆਰਾ ਸਾਹਿਬ ਤੋਂ ਚੋਰੀ ਕੀਤੇ 16 ਮੋਟਰਸਾਈਕਲਾਂ ਸਣੇ ਦੋਸ਼ੀ ਗ੍ਰਿਫਤਾਰ


ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਮੱਥਾ ਟੇਕਣ ਆਏ ਸ਼ਰਧਾਲੂਆਂ ਦੇ ਮੋਟਰ ਸਾਈਕਲ ਚੋਰੀ ਕਰਨ ਵਾਲਾ ਮੁੱਖ ਮੁਲਜਮ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਸਰਵਣ ਸਿੰਘ ਬੱਲ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜਮ ਜਗਮੀਤ ਸਿੰਘ ਪੁੱਤਰ ਸਮਿੰਦਰ ਸਿੰਘ ਨਿਵਾਸੀ ਪਿੱਡ ਪਾਲੂਵਾਲ ਥਾਣਾ ਮਖੂ ਕੋਲੋਂ ਪੁੱਛਗਿੱਛ ਦੌਰਾਨ 16 ਚੋਰੀ ਦੇ ਮੋਟਰਸਾਈਕਲ ਬ੍ਰਰਾਮਦ ਕੀਤੇ ਗਏ ਹਨ ਅਤੇ 425 ਨਸ਼ੀਲੀਆਂ ਗੋਲੀਆਂ ਵੀ ਬ੍ਰਰਾਮਦ ਕੀਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਸੁਲਤਾਨਪੁਰ ਲੋਧੀ ਵਿਖੇ ਇੰਸਪੈਕਟਰ ਸਰਬਜੀਤ ਸਿੰਘ ਵੱਲੋਂ ਕੇਸ ਦਰਜ ਕਰਕੇ ਸਖਤੀ ਨਾਲ ਜਾਂਚ ਆਰੰਭ ਕੀਤੀ ਗਈ ਹੈ ਕਿ ਮੋਟਰਸਾਈਕਲ ਚੋਰ ਗਿਰੋਹ ਦਾ ਜਲਦੀ ਹੀ ਪਰਦਾ ਫਾਸ਼ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *