Latest news

ਬਾਜਵਾ ਅਤੇ ਦੂਲੋ ਤੋਂ ਬਾਅਦ ਕਾਂਗਰਸ ‘ਚ ਹੋਇਆ ਹੋਰ ਵੱਡਾ ਧਮਾਕਾ

ਕਾਂਗਰਸ ਵਿਚ ਜਿੱਥੇ ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਟੱਕਰ ਦਿੱਤੀ, ਉਥੇ ਹੀ ਹੁਣ ਹੇਠਲੇ ਪੱਧਰ ‘ਤੇ ਕਾਂਗਰਸ ਵਿਚਾਲੇ ਵਿਰੋਧੀ ਸੁਰਾਂ ਤੇਜ਼ ਹੋ ਗਈਆਂ ਹਨ। ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ਤੋਂ 2017 ਵਿਚ ਕਾਂਗਰਸ ਵਲੋਂ ਚੋਣਾਂ ਲੜਨ ਵਾਲੇ ਕਾਂਗਰਸੀ ਆਗੂ ਰਾਣਾ ਰਣਜੀਤ ਸਿੰਘ ਨੇ ਪੰਜਾਬ ਦੇ ਚੀਫ ਸੈਕਟਰੀ ਅਤੇ ਮੁੱਖ ਮੰਤਰੀ ਨੂੰ ਇਕ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਸਾਬਕਾ ਮੰਤਰੀ ਅਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ‘ਤੇ ਸ਼ਰਾਬ ਤਸਕਰੀ ਅਤੇ ਮਾਫੀਆ ਨੈਟਵਰਕ ਨਾਲ ਸੰਬੰਧ ਰੱਖਣ ਵਰਗੇ ਗੰਭੀਰ ਦੋਸ਼ ਲਗਾਏ ਹਨ।

ਰਾਣਾ ਰਣਜੀਤ ਸਿੰਘ ਨੇ ਕਿਹਾ ਕਿ ਤਰਨਤਾਰਨ ਦੀ ਤਰਜ ‘ਤੇ ਹੀ ਭੁਲੱਥ ਵਿਚ ਵੀ ਸ਼ਰਾਬ ਦਾ ਨਜਾਇਜ਼ ਕਾਰੋਬਾਰ ਜਾਰੀ ਹੈ, ਜਿਸ ਦੇ ਚੱਲਦੇ ਹੁਣ ਤੱਕ ਭੁਲੱਥ ਵਰਗੇ ਹਲਕੇ ਵਿਚ ਸ਼ਰਾਬ ਦੇ ਠੇਕੇ ਅਜੇ ਵੀ ਨਿਲਾਮੀ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਥੇ ਵੀ ਤਰਨਤਾਰਨ ਵਾਂਗ ਨਿੱਜੀ ਡਿਸਟਿਲਰੀ ਦੀਆਂ ਸ਼ਰਾਬ ਥੈਲੀਆਂ ਵਿਚ ਭਰ ਕੇ ਵੇਚੀ ਜਾ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਤਰਨਤਾਰਨ ਸ਼ਰਾਬ ਕਾਂਡ ਦੇ ਤਾਰ ਭੁਲੱਥ ਨਾਲ ਵੀ ਜੁੜੇ ਹੋ ਸਕਦੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਸਾਬਕਾ ਕਾਂਗਰਸੀ ਮੰਤਰੀ ਦੇ ਭੁਲੱਥ, ਟਾਂਡਾ ਉੜਮੁੜ ਅਤੇ ਸੁਲਤਾਨਪੁਰ ਲੋਧੀ ਵਿਚ ਅਕਾਲੀਆਂ ਨਾਲ ਗੰਢਤੁੱਪ ਕਰਕੇ ਕਾਂਗਰਸ ਨੂੰ ਨੁਕਸਾਨ ਪਹੁੰਚਾਉਣ ਦਾ ਵੀ ਜ਼ਿਕਰ ਕੀਤਾ ਹੈ

Subscribe us on Youtube

 


  

Jobs Listing

Required Marketing executive to sale Advertisement packages of reputed reputed media firms of Punjab.

Read More


Leave a Reply