Latest news

ਬੱਚਿਆਂ ਦੇ ਅਗਵਾ ਦੀ ਸੂਚਨਾ ਕਾਰਨ ਮਚਿਆ ਹੜਕੰਪ

An alarm caused by child abduction

ਸੋਸ਼ਲ ਮੀਡੀਆ ‘ਤੇ ਆ ਰਹੀਆਂ ਵੀਡੀਓਜ਼ ਤੋਂ ਬਾਅਦ ਪੂਰੇ ਪੰਜਾਬ ‘ਚ ਹੜਕੰਪ ਮਚਿਆ ਹੋਇਆ ਹੈ, ਜਿਸ ਕਾਰਨ ਮਾਸੂਮ ਬੱਚਿਆਂ ਦੇ ਪਰਿਵਾਰ ਵਾਲੇ ਸਹਿਮੇ ਹੋਏ ਹਨ। ਉਥੇ ਦੂਜੇ ਪਾਸੇ ਸ਼ਹਿਰ ‘ਚ ਮਾਸੂਮ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਦੇ ਮਨ ‘ਚੋਂ ਖੌਫ ਕੱਢਣ ਤੇ ਸ਼ੱਕੀ ਲੋਕਾਂ ਤੇ ਮੁਲਜ਼ਮਾਂ ‘ਤੇ ਨਕੇਲ ਕੱਸਣ ਲਈ ਕਮਿਸ਼ਨਰੇਟ ਪੁਲਸ ਨੇ ਵੀ ਕਮਰ ਕੱਸ ਲਈ ਹੈ। ਪੁਲਸ ਕਮਿਸ਼ਨਰ ਦਾ ਐਡੀਸ਼ਨਲ ਚਾਰਜ ਸੰਭਾਲਦਿਆਂ ਆਈ. ਜੀ. ਜਸਕਰਨ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀਆਂ ਅਤੇ ਮਾਸੂਮ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪੁਲਸ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਪੁਲਸ ਅਧਿਕਾਰੀਆਂ ਨੂੰ ਸਕੂਲਾਂ ਦੇ ਬਾਹਰ ਸੁਰੱਖਿਆ ਵਧਾਉਣ ਅਤੇ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਦੇ ਹੁਕਮ ਜਾਰੀ ਕੀਤੇ ਗਏ। ਇਸ ਦੇ ਨਾਲ ਹੀ ਪੁਲਸ ਅਧਿਕਾਰੀਆਂ ਨੇ ਸ਼ਹਿਰ ‘ਚ ਚੌਕਸੀ ਵਧਾਉਣ ਅਤੇ ਨਾਕਾਬੰਦੀ ਕਰਨ ਦੇ ਨਾਲ ਸ਼ੱਕੀ ਲੋਕਾਂ ਅਤੇ ਮੁਲਜ਼ਮਾਂ ‘ਤੇ ਨਜ਼ਰ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ‘ਚ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਵੱਲੋਂ ਸ਼ਹਿਰ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਲਈ ਕਮਿਸ਼ਨਰੇਟ ਪੁਲਸ ਦੇ ਜ਼ਿਆਦਾਤਰ ਅਧਿਕਾਰੀਆਂ ਨੂੰ ਨਾਈਟ ਡੌਮੀਨੇਸ਼ਨ ਕਰਨ ਦੇ ਨਾਲ-ਨਾਲ ਰਾਤ ਨੂੰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ, ਉਥੇ ਦੂਜੇ ਪਾਸੇ ਪੁਲਸ ਕਮਿਸ਼ਨਰੇਟ ਦੇ ਹੁਕਮਾਂ ਮੁਤਾਬਕ ਏ. ਡੀ. ਸੀ. ਪੀ. ਸਿਟੀ-2 ਪਰਮਿੰਦਰ ਸਿੰਘ ਭੰਡਾਲ ਪੁਲਸ ਫੋਰਸ ਸਮੇਤ ਸ਼ਹਿਰ ਦੇ ਕਈ ਸਕੂਲਾਂ ‘ਚ ਪਹੁੰਚੇ

Leave a Reply

Your email address will not be published. Required fields are marked *