Latest news

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਜਾਂ ਕਰਵਾਉਣ ਵਾਲੇ ਨੂੰ 5 ਲੱਖ ਨਕਦ ਇਨਾਮ ਦੇਣ ਦਾ ਐਲਾਨ

ਮੁਲਤਾਨੀ ਅਗਵਾ ਤੇ ਕਤਲ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਛੇਤੀ ਤੋਂ ਛੇਤੀ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਅਮਰੀਕਾ ਵਿੱਚ ਨਿਊਯਾਰਕ ਦੇ ਰਿਚਮੰਡ ਹਿੱਲ 118 ਸਟ੍ਰੀਟ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਦੀ ਇੱਕ ਅਹਿਮ ਮੀਟਿੰਗ ਐੱਸਆਈਟੀ, ਪੰਜਾਬ ਪੁਲਿਸ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਏਜੰਡੇ ‘ਤੇ ਸੱਦੀ ਗਈ, ਜਿਸ ਵਿੱਚ ਸਰਬ ਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਜਾਂ ਕਰਵਾਉਣ ਵਾਲੇ ਵਿਅਕਤੀ ਨੂੰ 5 ਲੱਖ ਦਾ ਨਕਦ ਇਨਾਮ ਦਿੱਤਾ ਜਾਵੇਗਾ। ਸਾਬਕਾ ਡੀਜੀਪੀ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਭਰ ਵਿੱਚ ਤਾਂ ਪ੍ਰਦਰਸ਼ਨ ਹੋ ਹੀ ਰਹੇ ਹਨ, ਸੋਮਵਾਰ ਨੂੰ ਦਿੱਲੀ ਵਿੱਚ ਜਾਗੋ ਪਾਰਟੀ ਵੱਲੋਂ ਵੀ ਸੈਣੀ ਦੀ ਗ੍ਰਿਫਤਾਰੀ ਲਈ ਰੋਸ ਮਾਰਚ ਕੀਤਾ ਗਿਆ। ਦਿੱਲੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਜਾਗੋ ਪਾਰਟੀ ਨੇ ਸੈਣੀ ਦੀ ਛੇਤੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਪੰਜਾਬ ਰਾਜ ਭਵਨ ਵੱਲ ਕੂਚ ਕੀਤਾ ਪਰ ਪੁਲਿਸ ਨੇ ਇਨ੍ਹਾਂ ਸਾਰਿਆਂ ਨੂੰ ਰਸਤੇ ਵਿੱਚ ਹੀ ਰੋਕ ਦਿੱਤਾ। ਮਨਜਤੀ ਸਿੰਘ ਨੇ ਕਿਹਾ ਕਿ ਸੈਣੀ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਤੇ ਐੱਸਆਈਟੀ ਦਾ ਰਵੱਈਆ ਬਹੁਤ ਢਿੱਲਾ ਹੈ। ਉਨ੍ਹਾਂ ਸੈਣੀ ਦੀ ਛੇਤੀ ਗ੍ਰਿਫਤਾਰੀ ਦੀ ਮੰਗ ਕੀਤੀ। 

Subscribe us on Youtube

 


 



 

Jobs Listing

Required Marketing executive to sale Advertisement packages of reputed reputed media firms of Punjab.

Read More


Leave a Reply