Jalandhar

ਮੰਦਭਾਗੀ ਖਬਰ, ਸਟੂਡੈਂਟ ਵੀਜ਼ੇ ’ਤੇ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਟੂਡੈਂਟ ਵੀਜ਼ੇ ’ਤੇ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਕੈਨੇਡਾ ਵਿਖੇ ਸੜਕ ਹਾਦਸੇ ’ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਹੁਲ ਹਾਂਡਾ ਵਾਸੀ ਸੋਢਲ ਜੋ ਕਿ 6 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ, ਦੀ ਬੀਤੀ ਰਾਤ ਕਾਰ ਹਾਦਸੇ ’ਚ ਮੌਤ ਹੋ ਗਈ।

ਉਹ 3 ਦੋਸਤਾਂ ਨਾਲ ਕਾਰ ’ਤੇ ਬਾਹਰ ਘੁੰਮਣ ਜਾ ਰਿਹਾ ਸੀ ਕਿ ਰਸਤੇ ’ਚ ਉਨ੍ਹਾਂ ਦੀ ਕਾਰ ਕਿਸੇ ਵਾਹਨ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰੇ ਜਣੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪੁਲਿਸ ਨੇ ਚਾਰਾਂ ਨੂੰ ਹਸਪਤਾਲ ਪਹੁੰਚਾਇਆ ਜਿਥੇ ਰਾਹੁਲ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

Related Articles

Leave a Reply

Your email address will not be published.

Back to top button