Latest news

ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਪੁਤਲਾ ਫੂਕਿਆ।

Farmers bow to the statue of Captain Amarinder Singh Govt.

ਦੋਆਬਾ ਕਿਸਾਨ ਸੰਘਰਸ਼ ਕਮੇਟੀ ਕਿਸਾਨਾਂ ਨੇ  ਟਾਂਡਾ ਵਿਚ ਸਰਕਾਰ ਖਿਲਾਫ਼ ਰੋਸ ਮਾਰਚ ਕਰ ਕੇ ਸਰਕਾਰੀ ਹਸਪਤਾਲ ਚੌਕ ‘ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਪੁਤਲਾ ਫੂਕਿਆ। ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਵਿਚ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ‘ਚ ਇਲਾਕੇ ਦੇ ਕਿਸਾਨਾਂ ਨੇ ਭਾਗ ਲਿਆ। ਰੋਸ ਮਾਰਚ ਤੋਂ ਪਹਿਲਾਂ ਜਥੇਬੰਦੀ ਅਤੇ ਜਥੇਬੰਦੀ ਨਾਲ ਜੁਡ਼ੇ ਕਿਸਾਨਾਂ ਨੇ ਸਰਕਾਰੀ ਕਾਲਜ ਟਾਂਡਾ ਦੀ ਗਰਾਊਂਡ ਵਿਚ ਮੀਟਿੰਗ ਕਰ ਕੇ ਆਪਣੀਆਂ ਮੰਗਾਂ ਸਬੰਧੀ ਆਵਾਜ਼ ਬੁਲੰਦ ਕੀਤੀ। ਸਰਕਾਰੀ ਕਾਲਜ ਤੋਂ ਸਰਕਾਰੀ ਹਸਪਤਾਲ ਚੌਕ ਤੱਕ ਰੋਸ ਮਾਰਚ ਕਰਦੇ ਹੋਏ ਕਿਸਾਨਾਂ ਨੇ ਸਰਕਾਰੀ ਹਸਪਤਾਲ ਚੌਕ ਵਿਚ ਆ ਕੇ ਕੁਝ ਸਮੇਂ ਲਈ ਰੋਡ ਜਾਮ ਕਰਦੇ ਹੋਏ ਕੈਪਟਨ ਅਤੇ ਮੋਦੀ ਸਰਕਾਰਾਂ ਖਿਲਾਫ ਨਾਅਰੇਬਾਜ਼ੀ ਕੀਤੀ।

ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਹੋਰ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਮੁਕੇਰੀਆਂ ਮਿੱਲ ਦੇ ਕਿਸਾਨਾਂ ਦੇ ਖਾਤਿਆਂ ਵਿਚ ਗੰਨੇ ਦੀ ਤਕਰੀਬਨ ਸਾਰੀ ਰਾਸ਼ੀ ਪਾ ਦਿੱਤੀ ਹੈ ਪਰ ਨਾਲ ਲੱਗਦੀ ਉਨ੍ਹਾਂ ਦੇ ਇਲਾਕੇ ਦੀ ਦਸੂਹਾ ਮਿੱਲ ਅਤੇ ਹੋਰ ਪ੍ਰਾਈਵੇਟ ਮਿੱਲਾਂ ਨਾਲ ਜੁਡ਼ੇ ਕਿਸਾਨਾਂ ਦੇ ਖਾਤਿਆਂ ਵਿਚ ਪੰਜਾਬ ਸਰਕਾਰ ਵੱਲੋਂ ਐਲਾਨੇ 25 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਇਕ ਰੁਪਿਆ ਵੀ ਨਹੀਂ ਪਾਇਆ ਹੈ, ਜਿਸ ਕਰ ਕੇ ਕਿਸਾਨਾਂ ਵਿਚ ਸਰਕਾਰ ਵਿਰੁੱਧ ਗੁੱਸਾ ਹੈ। ਉਨ੍ਹਾਂ ਕਿਹਾ ਕਿ ਇਸੇ ਮੁੱਦੇ ਸਬੰਧੀ 26 ਅਗਸਤ ਨੂੰ ਜਥੇਬੰਦੀ ਨਾਲ ਜੁਡ਼ੇ ਕਿਸਾਨ ਡੀ. ਸੀ. ਦਫਤਰ ਹੁਸ਼ਿਆਰਪੁਰ ਸਾਹਮਣੇ ਧਰਨਾ ਦੇਣਗੇ ਅਤੇ ਡੀ. ਸੀ. ਨੂੰ ਮੰਗ-ਪੱਤਰ ਦੇਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਫਿਰ ਵੀ ਸਰਕਾਰ ਕਿਸਾਨਾਂ ਦੇ ਖਾਤਿਆਂ ਵਿਚ ਰਾਸ਼ੀ ਨਹੀਂ ਪਾਉਂਦੀ ਤਾਂ ਜਥੇਬੰਦੀ ਅਤੇ ਕਿਸਾਨ ਵੱਡਾ ਸੰਘਰਸ਼ ਸ਼ੁਰੂ ਕਰਨਗੇ।


Leave a Reply

Your email address will not be published. Required fields are marked *