Latest news

ਚੋਣਾਂ ਚ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੇ ਖ਼ਿਲਾਫ਼ ਦਰਜ ਕਰਵਾਈ ਜਾਵੇਗੀ ਐਫ.ਆਈ.ਆਰ

FIR lodged against employees absent in elections

ਫ਼ਿਰੋਜ਼ਪੁਰ,

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 28 ਅਪ੍ਰੈਲ ਨੂੰ ਹੋਈ ਪਹਿਲੀ ਚੋਣ ਰਿਹਰਸਲ ਤੋਂ ਗੈਰ ਹਜ਼ਾਰ ਰਹਿਣ ਵਾਲੇ 250 ਮੁਲਾਜ਼ਮਾਂ ਦੇ ਖ਼ਿਲਾਫ਼ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਸ਼ੋ-ਕਾਜ ਨੋਟਿਸ ਜਾਰੀ ਕਰਨੇ ਕਾ ਆਦੇਸ਼ ਦਿੱਤੇ ਹਨ । ਇਹ ਨੋਟਿਸ ਪੁਲਿਸ ਵਿਭਾਗ ਦੇ ਜ਼ਰੀਏ ਭਿਜਵਾਉਣ ਲਈ ਕਿਹਾ ਗਿਆ ਹੈ ਅਤੇ ਸਬੰਧਿਤ ਮੁਲਾਜ਼ਮਾਂ ਨੂੰ ਆਪਣੇ ਜਵਾਬ ਸਮੇਤ 48 ਘੰਟਿਆਂ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ।  ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੱਸਿਆ ਕਿ ਬੇ-ਵਜ੍ਹਾ ਗ਼ੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੇ ਖ਼ਿਲਾਫ਼ ਜਨ ਪ੍ਰਤੀਨਿਧਤਾ ਕਾਨੂੰਨ ਦੀ ਧਾਰਾ 134 ਦੇ ਤਹਿਤ ਐਫ.ਆਈ.ਆਰ ਦਰਜ ਕਰਵਾਈ ਜਾਵੇਗੀ, ਨਾਲ ਉਨ੍ਹਾਂ ਦੇ ਸਬੰਧਿਤ ਵਿਭਾਗ ਨੂੰ ਵਿਭਾਗੀ ਕਾਰਵਾਈ ਲਈ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਵਿਚ ਕਿਸੀ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਵੀ ਲੋਕਤੰਤਰਿਕ ਰਾਸ਼ਟਰ ਵਿਚ ਚੋਣ ਕਰਵਾਉਣਾ ਇੱਕ ਬੜੀ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਭਾਰਤ ਦਾ ਚੋਣ ਕਮਿਸ਼ਨ ਇਸ ਮਹੱਤਵਪੂਰਨ ਕੰਮ ਲਈ ਸਿਫ਼ਰ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਉੱਤੇ ਭਰੋਸਾ ਕਰਦਾ ਹੈ। ਸਾਨੂੰ ਇਲੈੱਕਸ਼ਨ ਕਮਿਸ਼ਨ ਦੇ ਇਸ ਭਰੋਸਾ ਨੂੰ ਕਾਮਯਾਬ ਰੱਖਦੇ ਹੋਏ ਖ਼ੁਸ਼ੀ-ਖ਼ੁਸ਼ੀ ਚੋਣ ਡਿਊਟੀ ਪਰ ਹਜ਼ਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਸਮੂਹ ਮੁਲਾਜ਼ਮਾਂ ਨੂੰ ਕਿਹਾ ਕਿ ਅਗਰ ਉਹ ਬੇ-ਵਜ੍ਹਾ ਚੋਣ ਡਿਊਟੀ ਤੋ ਗੈਰ ਹਾਜ਼ਰ ਰਹਿੰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਗਰ ਸਾਰੇ ਲੋਕ ਆਪਣੀ ਡਿਊਟੀ ਤੋ ਭੱਜਣ ਲੱਗੇ ਤਾਂ ਇਲੈੱਕਸ਼ਨ ਕਿਸ ਤਰ੍ਹਾਂ ਨੇਪਰੇ ਚਾੜ੍ਹਿਆ ਜਾਵੇਗਾ। 19 ਮਈ ਨੂੰ ਹੋਣ ਵਾਲੇ ਲੋਕ ਸਭਾ ਚੋਣਾ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 4800 ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਇਲੈੱਕਸ਼ਨ ਡਿਊਟੀ ਲਗਾਈ ਗਈ ਹੈ, ਜੋ ਕਿ ਮਤਦਾਨ ਵਾਲੇ ਦਿਨ ਸਾਰੀ ਪ੍ਰਕਿਰਿਆ ਨੂੰ ਸਿਰੇ ਚਾੜ੍ਹੇਗਾ।

Leave a Reply

Your email address will not be published. Required fields are marked *