Latest news

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਦਿਹਾੜਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਦਿਹਾੜਾ ਐੱਸ. ਜੀ. ਪੀ. ਸੀ. ਵੱਲੋਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ ਵਿਖੇ ਸ਼ਰਧਾ ਭਾਵ ਨਾਲ ਮਨਾਇਆ ਗਿਆ। ਇਸ ਸਮੇਂ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਦੀ ਅਗਵਾਈ ‘ਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਭਾਈ ਕਮਲਜੀਤ ਸਿੰਘ ਦੇ ਹਜੂਰੀ ਰਾਗੀ ਜੱਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਸਮੇਂ ਭਾਈ ਸਤਨਾਮ ਸਿੰਘ ਗ੍ਰੰਥੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜੀਵਨ ਇਤਿਹਾਸ ਸੁਣਾਇਆ।

ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਖੁਦ ਨਿਰੰਕਾਰ ਪਰਮੇਸ਼ਰ ਦਾ ਰੂਪ ਧਾਰਨ ਕਰਕੇ ਸੰਸਾਰ ‘ਤੇ ਆਏ ਅਤੇ ਸਮੂਹ ਸੰਗਤਾਂ ਨੂੰ ‘ਕਿਰਤ ਕਰੋ , ਨਾਮ ਜਪੋ ਅਤੇ ਵੰਡ ਛਕੋ’ ਦਾ ਸਿਧਾਂਤ ਬਖਸ਼ਿਸ਼ ਕੀਤਾ। ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਨੇ ਸਮੁੱਚੇ ਸੰਸਾਰ ਨੂੰ ਇਕਜੁੱਟ ਰਹਿਣ ਅਤੇ ਸਰਬੱਤ ਦਾ ਭਲਾ ਮੰਗਣ ਦਾ ਉਪਦੇਸ਼ ਕੀਤਾ। ਪੂਰੀ ਮਾਨਵਤਾ ਦੇ ਸਾਂਝੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਹਰ ਪ੍ਰੀਖਿਆ ਚੋਂ ਪੂਰੇ ਉਤਰਨ ਵਾਲੇ ਬਾਬਾ ਲਹਿਣਾ ਜੀ ‘ਚ ਗੁਰਿਆਈ ਜੋਤਿ ਟਿਕਾ ਕੇ ਉਨ੍ਹਾਂ ਨੂੰ ਸ੍ਰੀ ਗੁਰੂ ਅੰਗਦ ਸਾਹਿਬ ਬਣਾ ਦਿੱਤਾ ਅਤੇ ਆਪ ਜੀ ਜੋਤੀ-ਜੋਤਿ ਸਮਾ ਗਏ ।

Subscribe us on Youtube

 


 



 

Jobs Listing

Required Marketing executive to sale Advertisement packages of reputed reputed media firms of Punjab.

Read More



Leave a Reply