Latest news

ਹਰਸਮਿਰਤ ਬਾਦਲ ਕੇਂਦਰ ਦੀ ਵਜ਼ੀਰੀ ਤੋਂ ਦੇ ਸਕਦੇ ਨੇ ਅਸਤੀਫ਼ਾ

ਜਲੰਧਰ :GIN

 ਖੇਤੀ ਬਿੱਲਾਂ ਨੂੰ ਲੈ ਕੇ ਜਿੱਥੇ ਪੂਰੇ ਦੇਸ਼ ਦੀ ਸਿਆਸਤ ਭਖੀ ਹੋਈ ਹੈ, ਉਥੇ ਪੰਜਾਬ ‘ਚ ਅਕਾਲੀ ਦਲ ਦੇ ਅੰਦਰ ਵੀ ਸਭ ਸੁੱਖ-ਸਾਂਦ ਨਹੀਂ ਜਾਪ ਰਿਹਾ। ਖ਼ਬਰਾਂ ਆ ਰਹੀਆਂ ਹਨ ਕਿ ਪਾਰਟੀ ਦੇ ਬਹੁ-ਗਿਣਤੀ ਨੇਤਾ ਜੋ ਖੇਤੀ ਬਿੱਲਾਂ ਦੇ ਖ਼ਿਲਾਫ਼ ਹਨ, ਉਨ੍ਹਾਂ ਸੁਖਬੀਰ ਸਿੰਘ ਬਾਦਲ ਸਾਹਮਣੇ ਵੀ ਇਨ੍ਹਾਂ ਬਿੱਲਾਂ ਦਾ ਵਿਰੋਧ ਕੀਤਾ ਅਤੇ ਅਪੀਲ ਕੀਤੀ ਕਿ ਸਾਨੂੰ ਕਿਸਾਨਾਂ ਦੇ ਨਾਲ ਖੜਨਾ ਚਾਹੀਦਾ ਹੈ ਅਤੇ ਜੇਕਰ ਭਾਜਪਾ ਸਾਡੇ ਕਹੇ ਮੁਤਾਬਕ ਸੋਧ ਨਹੀਂ ਕਰਦੀ ਤਾਂ ਬੀਬੀ ਬਾਦਲ ਨੂੰ ਕੇਂਦਰ ਦੀ ਵਜ਼ੀਰੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਰਾਤੋ-ਰਾਤ ਉਨ੍ਹਾਂ ਲੀਡਰਾਂ ਦੇ ਪ੍ਰਭਾਵ ਹੇਠ ਆ ਕੇ ਹੀ ਸੁਖਬੀਰ ਬਾਦਲ ਨੇ ਕੌਰ ਕਮੇਟੀ ਬੁਲਾਈ ਜਿਸ ਵਿਚ ਤੁਰੰਤ ਯੂ-ਟਰਨ ਲਿਆ ਗਿਆ। ਉਸ ਤੋਂ ਬਾਅਦ ਸੁਖਬੀਰ ਬਾਦਲ ਟਵੀਟ ਕਰਕੇ ਪ੍ਰੈੱਸ ਨੋਟ ਜਾਰੀ ਕਰਦੇ ਹਨ ਅਤੇ ਉਸੇ ਆਰਡੀਨੈਂਸ ਨੂੰ ਗ਼ਲਤ ਠਹਿਰਾਉਂਦੇ ਹਨ, ਜਿਸ ਨੂੰ ਸਹੀ ਸਾਬਤ ਕਰਨ ਲਈ ਉਨ੍ਹਾਂ ਨੇ ਪੂਰੀ ਵਾਹ ਲਗਾ ਦਿੱਤੀ ਸੀ ਤੇ ਲੋਕ ਸਭਾ ਵਿਚ ਵੀ ਇਸ ਆਰਡੀਨੈਂਸ ਦਾ ਪੱਖ ਪੂਰਿਆ ਸੀ। ਦਰਅਸਲ ਕਿਸਾਨਾਂ ਦੇ ਵੱਡੇ ਵਿਰੋਧ ਅਤੇ ਆਪਣੇ ਹੀ ਲੀਡਰਾਂ ਦੇ ਮਸ਼ਵਰੇ ਤੋਂ ਬਾਅਦ ਅਕਾਲੀ ਦਲ ਨੂੰ ਵੀ ਇਹ ਚਾਨਣ ਹੋ ਗਿਆ ਹੈ ਕਿ ਉਨ੍ਹਾਂ ਦਾ ਸਟੈਂਡ ਸਹੀ ਨਹੀਂ ਹੈ।

ਜਾਣਕਾਰੀ ਮੁਤਾਬਕ ਅੱਜ ਦੋਵੇਂ ਮੁੱਖ ਖੇਤੀਬਾੜੀ ਸੋਧ ਬਿੱਲ ਲੋਕ ਸਭਾ ਵਿਚ ਪੇਸ਼ ਹੋਣ ਜਾ ਰਹੇ ਹਨ। ਪਤਾ ਲੱਗਾ ਹੈ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਜਿੱਥੇ ਇਸ ਬਿੱਲ ਦਾ ਵਿਰੋਧ ਕਰਨਗੇ, ਉਥੇ ਹੀ ਆਉਣ ਵਾਲੇ ਸਮੇਂ ਵਿਚ ਹਰਸਮਿਰਤ ਕੌਰ ਬਾਦਲ ਕੇਂਦਰ ਦੀ ਵਜ਼ੀਰੀ ਤੋਂ ਅਸਤੀਫ਼ਾ ਵੀ ਦੇ ਸਕਦੇ ਹਨ।

ਬੇਸ਼ੱਕ ਅਕਾਲੀ ਦਲ ਨੂੰ ਖੇਤੀ ਆਰਡੀਨੈਂਸਾਂ ਦਾ ਸਮਰਥਨ ਕਰਨ ‘ਤੇ ਕਾਫੀ ਕਿਰਕਿਰੀ ਦਾ ਸਾਹਮਣਾ ਕਰਨਾ ਪਿਆ ਹੈ ਪਰ ਅਕਾਲੀ ਦਲ ਹੁਣ ਇਕ ਤੀਰ ਨਾਲ ਦੋ ਨਿਸ਼ਾਨੇ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਕ ਤਾਂ ਅਕਾਲੀ ਦਲ ਆਪਣਾ ਕਿਸਾਨੀ ਵੋਟ ਬੈਂਕ ਬਹਾਲ ਕਰਨਾ ਚਾਹੁੰਦਾ ਹੈ ਅਤੇ ਦੂਜਾ ਉਹ ਭਾਜਪਾ ਨਾਲ ਰਲੇਵੇਂ ਦਾ ਲੱਗਣ ਵਾਲਾ ਠੱਪਾ ਵੀ ਹਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਸਿਆਸੀ ਮਾਹਿਰਾਂ ਮੁਤਾਬਕ ਅਕਾਲੀ ਦਲ ਅੰਦਰੂਨੀ ਤੌਰ ‘ਤੇ ਇਹ ਵੀ ਜਾਣ ਚੁੱਕਾ ਹੈ ਕਿ ਬੀਤੇ ਸਮੇਂ ਤੋਂ ਭਾਜਪਾ ਨੇ ਉਨ੍ਹਾਂ ਨੂੰ ਬਹੁਤੀ ਤਵੱਜੋ ਨਹੀਂ ਦਿੱਤੀ ਜਦਕਿ ਕੁੱਝ ਬਾਗੀ ਲੀਡਰਾਂ ਦੇ ਰਾਹੀਂ ਉਲਟਾ ਅਕਾਲੀ ਦਲ ਨੂੰ ਸਿਆਸੀ ਢਾਹ ਲਾਉਣ ਦੀ ਕੋਸ਼ਿਸ਼ ਜ਼ਰੂਰ ਕੀਤੀ ਜਾ ਰਹੀ ਹੈ।

Subscribe us on Youtube

 


 



 

Jobs Listing

Required Marketing executive to sale Advertisement packages of reputed reputed media firms of Punjab.

Read More


Leave a Reply