WorldIndia

ਮਸਜਿਦ ‘ਚ ਨਮਾਜ਼ ਦੌਰਾਨ ਹੋਇਆ ਬੰਬ ਧਮਾਕਾ , 21 ਲੋਕਾਂ ਦੀ ਮੌਤ, 60 ਜ਼ਖਮੀ

ਅਫਗਾਨਿਸਤਾਨ (Afghanistan) ਦੀ ਰਾਜਧਾਨੀ ਕਾਬੁਲ (Kabul) ਦੀ ਇੱਕ ਮਸਜਿਦ ਵਿੱਚ ਹੋਏ ਧਮਾਕੇ ਵਿੱਚ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ 60 ਜ਼ਖਮੀ ਹੋ ਗਏ ਹਨ। ਖੈਰ ਖਾਨਾ ਇਲਾਕੇ ਦੀ ਮਸਜਿਦ ‘ਚ ਉਸ ਸਮੇਂ ਧਮਾਕਾ ਹੋਇਆ ਜਦੋਂ ਲੋਕ ਮਗਰੀਬ ਦੀ ਨਮਾਜ਼ ਅਦਾ ਕਰ ਰਹੇ ਸਨ।

ਕਾਬੁਲ ਸੁਰੱਖਿਆ ਵਿਭਾਗ ਦੇ ਬੁਲਾਰੇ ਖਾਲਿਦ ਜ਼ਦਰਾਨ (Khalid Zadran ) ਨੇ ਧਮਾਕੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕਾਬੁਲ ਦੇ ਪੀਡੀ 17 ਦੀ ਇੱਕ ਮਸਜਿਦ ਵਿੱਚ ਬੰਬ ਧਮਾਕਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਇਲਾਕੇ ‘ਚ ਪਹੁੰਚ ਗਏ ਹਨ ਅਤੇ ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਇਸ ਧਮਾਕੇ ਵਿੱਚ ਮਸਜਿਦ ਦੇ ਇਮਾਮ ਮੌਲਵੀ ਅਮੀਰ ਮੁਹੰਮਦ ਕਾਬੁਲੀ ਦੀ ਵੀ ਮੌਤ ਹੋ ਗਈ ਹੈ।

ਬੰਬ ਧਮਾਕੇ ‘ਚ ਜ਼ਖਮੀਆਂ ‘ਚ ਬੱਚੇ ਵੀ ਸ਼ਾਮਲ

ਇਸ ਦੌਰਾਨ ਕਾਬੁਲ ਦੇ ਇਕ ਹਸਪਤਾਲ ਨੇ ਟਵੀਟ ਕਰਕੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਕੁੱਲ 27 ਲੋਕਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਟਵੀਟ ਕੀਤਾ ਕਿ ਪੀਡੀ 17 ਇਲਾਕੇ ਵਿੱਚ ਹੋਏ ਧਮਾਕੇ ਤੋਂ ਬਾਅਦ ਹੁਣ ਤੱਕ 27 ਲੋਕਾਂ ਨੂੰ ਸਾਡੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਬੰਬ ਧਮਾਕੇ ਦੇ ਇਸ ਮਾਮਲੇ ‘ਚ 5 ਬੱਚੇ ਬਰਾਮਦ ਕੀਤੇ ਗਏ ਹਨ। ਜ਼ਖ਼ਮੀ ਬੱਚਿਆਂ ਵਿੱਚ ਇੱਕ 7 ਸਾਲ ਦਾ ਬੱਚਾ ਵੀ ਸ਼ਾਮਲ ਹੈ। ਮਸਜਿਦ ਵਿੱਚ ਹੋਏ ਇਨ੍ਹਾਂ ਬੰਬ ਧਮਾਕਿਆਂ ਦੀ ਅਜੇ ਤੱਕ ਕਿਸੇ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਲਈ ਹੈ।

Related Articles

Leave a Reply

Your email address will not be published.

Back to top button