Latest news

ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਦੀ ਜਿੱਤ ਯਕੀਨੀ ਬਣਾਉਣ ਵਾਸਤੇ ਉਚ ਪੱਧਰੀ ਮੀਟਿੰਗ

High level meeting to ensure victory of BJP candidate Rajesh Barha

ਅਕਾਲੀ-ਭਾਜਪਾ ਗਠਜੋੜ ਆਪਣੀਆਂ ਸੀਟਾਂ ‘ਤੇ ਮੁੜ ਕਾਬਜ਼ ਹੋਣ ਦੇ ਨਾਲ-ਨਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਖਾਤੇ ਵਿਚ ਰਹਿ ਚੁੱਕੀਆਂ ਸੀਟਾਂ ਵੀ ਜਿੱਤਣਾ ਚਾਹੁੰਦਾ ਹੈ ਜਦਕਿ ਕਾਂਗਰਸ ਸੱਤਾ ਵਿਚ ਹੋਣ ਦਾ ਫ਼ਾਇਦਾ ਉਠਾਉਣ ਦੀ ਕੋਸ਼ਿਸ਼ ਵਿਚ ਹੈ। ਫ਼ਗਵਾੜਾ ਤੋਂ ਭਾਜਪਾ ਦੇ ਉਮੀਦਵਾਰ ਰਾਜੇਸ਼ ਬਾਘਾ ਦੀ ਜਿੱਤ ਯਕੀਨੀ ਬਣਾਉਣ ਵਾਸਤੇ ਇਕ ਉਚ ਪੱਧਰੀ ਮੀਟਿੰਗ ਕੀਤੀ ਗਈ ਜਿਸ ਵਿਚ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਪ੍ਰਭਾਤ ਝਾਅ, ਸੂਬਾ ਪ੍ਰਧਾਨ ਸ਼ਵੇਤ ਮਲਿਕ, ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਸਣੇ ਹੋਰ ਆਗੂ ਸ਼ਾਮਲ ਹੋਏ। ਬਿਕਰਮ ਸਿੰਘ ਮਜੀਠੀਆ ਨੇ ਇਸ ਮੌਕੇ ਤਨਜ਼ ਕਸਦਿਆਂ ਕਿਹਾ ਕਿ ਸ਼ਾਇਦ ਅਕਾਲੀ-ਭਾਜਪਾ ਉਮੀਦਵਾਰਾਂ ਦੀ ਜਿੱਤ ਮਗਰੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੀਂਦ ਵਿਚੋਂ ਜਾਗ ਜਾਵੇਗੀ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ। ਉਧਰ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੀ ਨਾਕਸ ਕਾਰਗੁਜ਼ਾਰੀ ਤੋਂ ਬੇਹੱਦ ਪ੍ਰੇਸ਼ਾਨ ਹਨ ਅਤੇ ਅਕਾਲੀ-ਭਾਜਪਾ ਗਠਜੋੜ ਚਾਰੋ ਹਲਕਿਆਂ ਵਿਚ ਜਿੱਤ ਦਰਜ ਕਰੇਗਾ।

Leave a Reply

Your email address will not be published. Required fields are marked *