Latest news

ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਗੁੰਡਾਗਰਦੀ, ਸਿੱਖ ਜਥੇਬੰਦੀਆਂ ਅਤੇ ਪੱਤਰਕਾਰਾਂ ਨਾਲ ਮਾਰ-ਕੁੱਟ

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਲਾਏ ਗਏ ਧਰਨੇ ਦੇ ਅੱਜ ਦੂਜੇ ਦਿਨ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਗੁੰਡਾਗਰਦੀ ਦਿਖਾਉਂਦਿਆਂ ਜਥੇਬੰਦੀਆਂ ਅਤੇ ਮੀਡੀਆ ਕਰਮੀਆਂ ਨਾਲ ਮਾਰ-ਕੁੱਟ ਕੀਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਵਾਲੇ ਰਸਤੇ, ਗੁਰੂ ਰਾਮਦਾਸ ਸਰਾਂ ਦੇ ਨਜ਼ਦੀਕ ਅਤੇ ਮੰਜੀ ਸਾਹਿਬ ਦੀਵਾਨ ਹਾਲ ਨੂੰ ਜਾਂਦੇ ਰਸਤਿਆਂ ‘ਤੇ ਟੀਨਾਂ ਨਾਲ ਬੈਰੀਕੇਡਿੰਗ ਕਰ ਦਿੱਤੀ ਗਈ ਸੀ ਤਾਂ ਕਿ ਆਮ ਸ਼ਰਧਾਲੂ ਰੋਸ ਧਰਨੇ ਵਾਲੇ ਪਾਸੇ ਨਾ ਜਾ ਸਕਣ।

ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੀ ਅਗਵਾਈ ਪ੍ਰਤਾਪ ਸਿੰਘ ਮੀਤ ਸਕੱਤਰ ਕਰ ਰਹੇ ਸਨ ਅਤੇ ਉਨ੍ਹਾਂ ਵਲੋਂ ਮਾਰ-ਕੁੱਟ ਕਰਨ ਦੇ ਨਾਲ-ਨਾਲ ਗਾਲੀ-ਗਲੋਚ ਵੀ ਕੀਤਾ ਗਿਆ। ਇੰਨਾ ਹੀ ਟਾਸਕ ਫੋਰਸ ਵਲੋਂ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਦੁਮਾਲੇ ਤੱਕ ਲਾਹ ਦਿੱਤੇਸ੍ਰੀ ਹਰਿਮੰਦਰ ਸਾਹਿਬ ਸਾਂਝੀਵਾਲਤਾ ਦਾ ਪ੍ਰਤੀਕ ਹੈ ਪਰ ਸ਼੍ਰੋਮਣੀ ਕਮੇਟੀ ਵਲੋਂ ਅੰਦਰ ਜਾਣ ਵਾਲੇ ਸਾਰਿਆਂ ਰਾਸਤਿਆਂ ਨੂੰ ਬੰਦ ਕਰ ਦਿੱਤਾ ਗਿਆ। ਇਸ ਕਾਰਨ ਸੰਗਤਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਸਾਰੀ ਦੁਨੀਆ ‘ਚ ਸ਼੍ਰੋਮਣੀ ਕਮੇਟੀ ਦਾ ਵਿਰੋਧ ਹੋ ਰਿਹਾ ਹੈ।

Subscribe us on Youtube

 


 



 

Jobs Listing

Required Marketing executive to sale Advertisement packages of reputed reputed media firms of Punjab.

Read More


Leave a Reply