Latest news

ਜਲੰਧਰ,ਲੁਧਿਆਣਾ,ਅੰਮ੍ਰਿਤਸਰ,ਹੁਸ਼ਿਆਰਪੁਰ,ਚੰਡੀਗੜ੍ਹ ‘ਚ 1556 ਲੋਕ ਆਏ ਕੋਰੋਨਾ Positive, ਦਰਜਨਾਂ ਲੋਕਾਂ ਦੀ ਮੌਤ

ਚੰਡੀਗੜ੍ਹ/ਬਿਓਰੋ ਰਿਪੋਰਟ

ਜਲੰਧਰ ‘ਚ ਕੋਰੋਨਾ ਮਹਾਮਾਰੀ ਨੇ ਮੰਗਲਵਾਰ ਨੂੰ 268 ਵਿਅਕਤੀਆਂ ਨੂੰ ਆਪਣੀ ਗਿ੍ਰਫ਼ਤ ਵਿਚ ਲੈ ਲਿਆ। ਸਿਹਤ ਵਿਭਾਗ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਆਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਅੰਦਰ ਕੋਰੋਨਾ ਦੇ 268 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸਿਹਤ ਵਿਭਾਗ ਵਲੋਂ ਅੱਜ ਕੋਰੋਨਾ ਦੇ 347 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਬੁੜੈਲ ਦੇ ਰਹਿਣ ਵਾਲੇ 45 ਸਾਲਾ ਵਿਅਕਤੀ ਦੀ ਸਰਕਾਰੀ ਹਸਪਤਾਲ ਸੈਕਟਰ-32 ਵਿਚ ਮੌਤ ਹੋ ਗਈ।

ਅੰਮ੍ਰਿਤਸਰ ਜ਼ਿਲ੍ਹੇ ਵਿਚ ਅੱਜ 305 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ ਤੇ 7 ਮਰੀਜ਼ਾਂ ਦੀ ਮੌਤ ਹੋ ਗਈ ਹੈ।

ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਵੱਡਾ ਧਮਾਕਾ ਹੋਣ ਨਾਲ ਲੁਧਿਆਣਾ ਹੀ ਨਹੀਂ ਬਲਕਿ ਪੂਰਾ ਪੰਜਾਬ ਦਹਿਲ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 27 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਵਿਚ 19 ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਜਦਕਿ 2 ਫ਼ਤਿਹਗੜ੍ਹ ਸਾਹਿਬ, ਅਤੇ ਫ਼ਿਰੋਜ਼ਪੁਰ, ਸੰਗਰੂਰ, ਮੋਗਾ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਿਤ 1-1 ਮ੍ਰਿਤਕ ਮਰੀਜ਼ ਸ਼ਾਮਲ ਹੈ। ਇਸ ਤੋਂ ਇਲਾਵਾ 2 ਮ੍ਰਿਤਕ ਮਰੀਜ਼ ਹਰਿਆਣਾ ਰਾਜ ਨਾਲ ਸਬੰਧਿਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੱਥੇ ਹੀ ਬੱਸ ਨਹੀਂ ਲੁਧਿਆਣਾ ਵਿਚ 505 ਨਵੇਂ ਮਾਮਲੇ ਸਾਹਮਣੇ ਆਏ ਹਨ

ਹੁਸ਼ਿਆਰਪੁਰ ‘ਚ 141 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3099 ਹੋ ਗਈ ਹੈ, ਜਦਕਿ 7 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 97 ਹੋ ਗਈ ਹੈ। 

Subscribe us on Youtube

 


 



 

Jobs Listing

Required Marketing executive to sale Advertisement packages of reputed reputed media firms of Punjab.

Read More


Leave a Reply