Latest news

ਪਾਕਿਸਤਾਨ ਵਲੋਂ ਗੋਲੀਬਾਰੀ ਭਾਰਤੀ ਜਵਾਨ ਸ਼ਹੀਦ

Indian youth martyred in firing by Pakistan

ਪਾਕਿਸਤਾਨੀ ਫ਼ੌਜੀਆਂ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਲਗਾਤਾਰ ਤੀਜੇ ਦਿਨ ਕੰਟਰੋਲ ਰੇਖਾ ‘ਤੇ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ ਅਤੇ ਗੋਲੇ ਸੁੱਟੇ। ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਜਵਾਨਾਂ ਨੇ ਮੂੰਹਤੋੜ ਜਵਾਬ ਦਿਤਾ ਜਿਸ ਨਾਲ ਪਾਕਿਸਤਾਨ ਫ਼ੌਜ ਦੀਆਂ ਚੌਕੀਆਂ ਨੂੰ ਭਾਰੀ ਨੁਕਸਾਨ ਪੁੱਜਾ ਅਤੇ ਉਸ ਦੇ ਫ਼ੌਜੀ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਇਸ ਗੋਲੀਬਾਰੀ ਵਿਚ ਨਾਇਕ 34 ਸਾਲਾ ਕ੍ਰਿਸ਼ਨ ਲਾਲ ਸ਼ਹੀਦ ਹੋ ਗਿਆ। ਫ਼ੌਜ ਦੇ ਜਨਸੰਪਰਕ ਅਧਿਕਾਰੀ ਲੈਫ਼ਟੀਨੈਂਟ ਕਰਨਲ ਦੇਵੇਂਦਰ ਆਨੰਦ ਨੇ ਕਿਹਾ, ‘ਪਾਕਿਸਤਾਨੀ ਫ਼ੌਜ ਨੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਬਿਨਾਂ ਉਕਸਾਵੇ ਗੋਲੀਬੰਦੀ ਦੀ ਉਲੰਘਣਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਨੇ ਇਸ ਦਾ ਕਰਾਰਾ ਜਵਾਬ ਦਿਤਾ।

Subscribe us on Youtube


Leave a Reply