Latest news

ਲੰਗਰ ਸ੍ਰੀ ਗੁਰੂ ਰਾਮਦਾਸ ਜੀ ’ਚ ਦਾਲਾਂ ਦੀ ਹੇਰਾਫੇਰੀ ਦੇ ਦੋਸ਼ ਮਨਘੜਤ– ਸ. ਮੁਖਤਾਰ ਸਿੰਘ ਮੈਨੇਜਰ

ਅੰਮ੍ਰਿਤਸਰ,ਐਸ ਐਸ ਚਾਹਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪੁੱਜੀਆਂ ਦਾਲਾਂ ਵਿਚ ਹੇਰਾਫੇਰੀ ਬਾਰੇ ਨਿਰਾਧਾਰ ਦੋਸ਼ਾਂ ਦਾ ਜ਼ੋਰਦਾਰ ਖੰਡਨ ਕੀਤਾ ਹੈ। ਇਸ ਸਬੰਧੀ ਬੀਤੇ ਕੱਲ੍ਹ ਇੱਕ ਅਖਬਾਰ ਵਿਚ ਛਪੀ ਖ਼ਬਰ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਨੇ ਕਿਹਾ ਕਿ ਕੁਝ ਲੋਕ ਜਾਣ ਬੁੱਝ ਕੇ ਗੁਰੂ ਘਰ ਦੇ ਪ੍ਰਬੰਧ ਨੂੰ ਬਦਨਾਮ ਕਰਨ ’ਤੇ ਤੁਲੇ ਹੋਏ ਹਨ, ਜਦਕਿ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕੀ ਕਾਰਜ ਬਿਲਕੁਲ ਪਾਰਦਰਸ਼ੀ ਢੰਗ ਨਾਲ ਕੀਤੇ ਜਾਂਦੇ ਹਨ। ਮਨਘੜਤ ਅਫਵਾਹਾਂ ਫੈਲਾਉਣ ਵਾਲ਼ਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਝੂਠੀ ਖਬਰ ਫੈਲਾਉਣ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੰਗਰ ਲਈ ਕੀਤੀ ਜਾਂਦੀ ਕਿਸੇ ਵੀ ਖਰੀਦ ਅਤੇ ਸ਼ਰਧਾਲੂਆਂ ਵੱਲੋਂ ਚੜ੍ਹਾਈ ਜਾਂਦੀ ਚੜ੍ਹਤ ਦਾ ਬਕਾਇਦਾ ਹਿਸਾਬ ਰੱਖਿਆ ਜਾਂਦਾ ਹੈ। ਸ਼ਰਧਾਲੂਆਂ ਦੀਆਂ ਰਸਦਾਂ ਦੀ ਉਨ੍ਹਾਂ ਨੂੰ ਰਸੀਦ ਦਿੱਤੀ ਜਾਂਦੀ ਹੈ ਅਤੇ ਵਸਤੂਆਂ ਸਟੋਰ ਵਿਚ ਦਰਜ਼ ਕੀਤੀਆਂ ਜਾਂਦੀਆਂ ਹਨ। ਪਰੰਤੂ ਕੁਝ ਸ਼ਰਾਰਤੀ ਕਿਸਮ ਦੇ ਲੋਕ ਗੁਰੂ ਘਰ ਦੇ ਪ੍ਰਬੰਧਾਂ ਬਾਰੇ ਜਾਣਬੁਝ ਭੰਡੀ ਪ੍ਰਚਾਰ ਕਰ ਰਹੇ ਹਨ। ਇਨ੍ਹਾਂ ਦੀ ਮਨਸ਼ਾ ਸੰਸਥਾ ਨੂੰ ਬਦਨਾਮ ਕਰਨ ਤੋਂ ਵੱਧ ਕੁਝ ਨਹੀਂ ਹੈ।
ਉਨ੍ਹਾਂ ਆਖਿਆ ਕਿ ਅੱਠ ਲੱਖ ਦੀਆਂ ਦਾਲਾਂ ਦੀ ਹੇਰਾਫੇਰੀ ਦੇ ਦੋਸ਼ ਕੋਰਾ ਝੂਠ ਹਨ। ਇਹ ਦੋਸ਼ ਸਿੱਖ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਅਤੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਦੀ ਆਭਾ ਨੂੰ ਠੇਸ ਪਹੁੰਚਾਉਣ ਦੀ ਕੋਝੀ ਹਰਕਤ ਹੈ। ਤੱਥ ਰਹਿਤ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ. ਮੁਖਤਾਰ ਸਿੰਘ ਕੇ ਕਿਹਾ ਕਿ ਜਦੋਂ ਤੋਂ ਵਿਸ਼ਵ ਵਿਆਪੀ ਕੋਰੋਨਾ ਮਹਾਮਾਰੀ ਕਾਰਨ ਤਾਲਾਬੰਦੀ ਹੋਈ ਹੈ, ਉਦੋਂ ਤੋਂ ਹੀ ਸ੍ਰੀ ਦਰਬਾਰ ਸਾਹਿਬ ਵੱਲੋਂ ਵੱਡੀ ਪੱਧਰ ’ਤੇ ਲੋੜਵੰਦਾਂ ਤੱਕ ਲੰਗਰ ਪਹੁੰਚਾਇਆ ਜਾਂਦਾ ਰਿਹਾ ਹੈ ਪਰੰਤੂ ਇਸ ਸਭ  ਨੂੰ ਅੱਖੋਂ ਉਹਲੇ ਕਰਦਿਆਂ ਮੰਦ-ਭਾਵਨਾ ਨਾਲ ਗੁਰੂ ਘਰ ਦੇ ਪ੍ਰਬੰਧਾਂ ਨੂੰ ਭੰਡਣਾ ਠੀਕ ਨਹੀਂ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੀਆਂ ਮਨਘੜਤ ਅਫਵਾਹਾਂ ’ਤੇ ਇਤਬਾਰ ਨਾ ਕਰਨ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ ਤੇ ਸ. ਸੁਖਬੀਰ ਸਿੰਘ ਵੀ ਮੌਜੂਦ ਸਨ।

Subscribe us on Youtube


Jobs Listing

Required Marketing executive to sale Advertisement packages of reputed reputed media firms of Punjab.

Read More


Leave a Reply