Latest news

ਫਗਵਾੜਾ ‘ਚ NRI ਪਤੀ ਪਤਨੀ ਦਾ ਬੜੀ ਬੇਰਹਿਮੀ ਨਾਲ ਕਤਲ

ਫਗਵਾੜਾ ਦੇ ਉਂਕਾਰ ਨਗਰ ਵਿਚ NRI ਪਤੀ ਪਤਨੀ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।ਮ੍ਰਿਤਕਾਂ ਦੀ ਪਹਿਚਾਣ ਕਿਰਪਾਲ ਸਿੰਘ ਅਤੇ ਉਸ ਦੀ ਪਤਨੀ ਦਵਿੰਦਰ ਕੌਰ ਦੇ ਰੂਪ ਵਜੋਂ ਹੋਈ ਹੈ ਜੋ ਕਿ 6 ਮਹੀਨੇ ਪਹਿਲਾਂ ਵਿਦੇਸ਼ ਵਿਚੋਂ ਵਾਪਸ ਪਰਤੇ ਸਨ। ਪਤਾ ਲੱਗਾ ਹੈ ਕਿ NRI ਦੇ ਘਰ ਕਿਰਾਏਦਾਰ ਵੀ ਰਹਿ ਰਹੇ ਸਨ, ਜੋ ਹੁਣ ਫਰਾਰ ਹਨ। ਇਸ ਘਟਨਾ ਬਾਰੇ ਉਦੋਂ ਪਤਾ ਚੱਲਿਆ ਜਦੋਂ ਗੁਆਂਢੀਆਂ ਨੇ ਕਾਫੀ ਚਿਰ ਉਨ੍ਹਾਂ ਦੇ ਘਰੋਂ ਕਿਸੇ ਨੂੰ ਨਿਕਲਦੇ ਨਹੀਂ ਦੇਖਿਆ ਅਤੇ ਸ਼ੱਕ ਹੋਣ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ । ਪੁਲਿਸ ਨੇ ਜਦੋਂ ਘਰ ਜਾ ਕੇ ਦੇਖਿਆ ਪਤੀ ਪਤਨੀ ਦੀਆਂ ਲਾਸ਼ਾਂ ਪਈਆਂ ਸਨ।ਇਸ ਬਾਰੇ ਨਗਰ ਨਿਵਾਸੀ ਗੁਰਚਰਨ ਸਿੰਘ ਨੇ ਦੱਸਿਆ ਕਿ ਐਨਆਰਆਈ ਦਵਿੰਦਰ ਕੌਰ ਅਤੇ ਉਸਦੀਆ ਸਹੇਲੀਆ ਹਰ ਰੋਜ ਗੁਰਦੁਆਰੇ ਜਾਂਦੀਆ ਸਨ ਪਰ ਪਿਛਲੇ ਦੋ ਦਿਨ ਤੋਂ ਉਹਨਾਂ ਨੂੰ ਨਹੀਂ ਦੇਖਿਆ ਸੀ ਜਿਸ ਤੋਂ ਬਾਅਦ ਘਰ ਦਾ ਦਰਵਾਜਾ ਖੜਕਾਇਆ ਸੀ ਪਰ ਕਿਰਾਏਦਾਰ ਨੇ ਇਹ ਕਹਿ ਕੇ ਮੋੜ ਦਿੱਤਾ ਕਿ ਉਹ ਸੌ ਰਹੇ ਹਨ। ਇਸ ਤੋਂ ਬਾਅਦ ਸਾਨੂੰ ਸ਼ੱਕ ਹੋ ਗਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ।

Subscribe us on Youtube


Jobs Listing

Required Marketing executive to sale Advertisement packages of reputed reputed media firms of Punjab.

Read More


Leave a Reply