Latest news

ਪੰਜ ਹਜਾਰ ਰੁਪਏ ਦੀ ਰਿਸਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਗ੍ਰਿਫਤਾਰ


Patwari arrested for allegedly accepting bribe of Rs 5,000

ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਟੀਮ ਨੇ ਪਟਵਾਰਖਾਨੇ ‘ਚੋਂ ਇੱਕ ਕਿਸਾਨ ਤੋਂ ਜ਼ਮੀਨ ਦਾ ਤਬਾਦਲਾ ਕਰਨ ਤੇ ਪੰਜ ਹਜਾਰ ਰੁਪਏ ਦੀ ਰਿਸਵਤ ਲੈਂਦੇ ਹੋਏ ਪਟਵਾਰੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਮੁਲਜ਼ਮ ਪਟਵਾਰੀ ਹਰਪ੍ਰੀਤ ਸਿੰਘ ਦੇ ਖਿਲਾਫ਼ ਥਾਣਾ ਵਿਜੀਲੈਂਸ ਬਠਿੰਡਾ ‘ਚ ਭ੍ਰਿਸ਼ਟਾਚਾਰ ਰੇਕੂ ਏਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ ਪਿੰਡ ਧੂਰਕੋਟ ਨਿਵਾਸੀ ਕਿਸਾਨ ਜਸਵੀਰ ਸਿੰਘ ਨੇ ਆਪਣੀ ਜਮੀਨ ਦਾ ਤਬਾਦਲਾ ਕਰਵਾਉਣਾ ਸੀ ਜਿਸਦੇ ਤਹਿਤ ਪਟਵਾਰੀ ਹਰਪ੍ਰੀਤ ਸਿੰਘ ਦੁਆਰਾ 10 ਹਜਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਕਿਸਾਨ ਦੁਆਰਾ ਪਟਵਾਰੀ ਨੂੰ ਇੱਕ ਹਜਾਰ ਰੁਪਏ ਪਹਿਲਾਂ ਦਿੱਤੇ ਸਨ ਜਦੋਂਕਿ ਕਿ ਪੰਜ ਹਜਾਰ ਰੁਪਏ ਦਾ ਭੁਗਤਾਨ ਸ਼ੁਕਰਵਾਰ ਨੂੰ ਕੀਤਾ ਜਾਣਾ ਸੀ। ਇਸ ਮਾਮਲੇ ‘ਚ ਕਿਸਾਨ ਜਸਵੀਰ ਸਿੰਘ ਨੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਨੂੰ ਸ਼ਿਕਾਇਤ ਕੀਤੀ ਸੀ ਅਤੇ ਸ਼ਿਕਾਇਤ ਦੇ ਅਧਾਰ ਤੇ ਵਿਜੀਲੈਂਸ ਫਿਰੋਜ਼ਪੁਰ ਦੇ ਡੀਐਸਪੀ ਕਰਮਵੀਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਪਟਵਾਰਖਾਨੇ ਫਰੀਦਕੋਟ ਤੋ ਉਕਤ ਹਰਪ੍ਰੀਤ ਸਿੰਘ ਪਟਵਾਰੀ ਨੂੰ ਪੰਜ ਹਜਾਰ ਰੁਪਏ ਰਿਸਵਤ ਲੈਦਿਆਂ ਰੰਗੇਂ ਹੱਥੀਂ ਗ੍ਰਿਫਤਾਰ ਕੀਤਾ ਹੈ। 

Leave a Reply

Your email address will not be published. Required fields are marked *