Latest news

ਪਿੰਡ ਟਿੱਬਾ, ਸਲੇਮ, ਮਲਸੀਆਂ ਬਾਹੀਕੇ ਦੇ ਲੋਕਾਂ ਵਲੋਂ ਕੈਪਟਨ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਐਲਾਨ

People from village Tiba, Salem, Malisi pahi ki announce the overwhelming majority of Captain Sandhu
ਦਾਖਾ, 7 ਅਕਤੂਬਰ ( ਬਿਉਰੋ ) :
ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਅੱਜ ਹਲਕੇ ਦੇ ਪਿੰਡ ਟਿੱਬਾ, ਸਲੇਮ, ਮਲਸੀਆਂ ਬਾਹੀ ਕੇ ਸਮੇਤ ਵੱਖ ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ। ਸੰਧੂ ਦਾ ਪਿੰਡਾਂ ਦੇ ਵਸਨੀਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਫਰੀਦਕੋਟ ਤੋਂ ਸੰਸਦ ਮੈਂਬਰ ਮੁਹਮੰਦ ਸਦੀਕ, ਵਿਧਾਇਕ ਪ੍ਰਗਟ ਸਿੰਘ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਮੇਜਰ ਸਿੰਘ ਭੈਣੀ, ਅਮਰੀਕ ਸਿੰਘ ਆਲੀਵਾਲ ਸਮੇਤ ਹਲਕੇ ਦੀ ਸਮੁੱਚੀ ਲੀਡਰਸ਼ਿਪ ਹਾਜਰ ਸੀ।
ਕੈਪਟਨ ਸੰਦੀਪ ਸੰਧੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੈਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੁਹਾਡੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ 21 ਅਕਤੂਬਰ ਨੂੰ ਤੁਸੀਂ ਜਦੋਂ ਆਪਣੀ ਵੋਟ ਪਾਉਣਗੇ ਤਾਂ ਕਿਸੇ ਹੋਰ ਦੀ ਨਹੀਂ ਬਲਕਿ ਦਾਖਾ ਹਲਕੇ ਦੀ ਕਿਸਮਤ ਬਦਲੋਗੇ। ਸੰਧੂ ਨੇ ਕਿਹਾ ਕਿ ਅਗਲੇ ਢਾਈ ਸਾਲ ਕੇਵਲ ਹਲਕੇ ਦੇ ਵਿਕਾਸ ਦੇ ਲੇਖੇ ਲਾਏ ਜਾਣਗੇ।
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਨਾਲ ਲੈ ਕੇ ਉਨ੍ਹਾਂ ਦੀਆਂ ਜਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੇ ਕਾਰਜ ਪਹਿਲ ਦੇ ਅਧਾਰ ਤੇ ਕਿਤੇ ਜਾਣਗੇ। ਸੰਧੂ ਨੇ ਕਿਹਾ ਕਿ ਹਲਕੇ ਦਾ ਵਿਕਾਸ ਮੇਰੀ ਜਿੰਮੇਵਾਰੀ ਅਤੇ ਮੇਰੀ ਡਿਊਟੀ ਹੈ, ਉਸ ਨੂੰ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਤੁਹਾਡੀ ਕਾਂਗਰਸ ਪਾਰਟੀ ਨੂੰ ਪਾਈ ਗਈ ਇਕ-ਇਕ ਵੋਟ ਹਲਕੇ ਦੇ ਵਿਕਾਸ ਲਈ ਸਹਾਈ ਹੋਵੇਗੀ।
ਇਸ ਮੌਕੇ ਸਰਪੰਚ ਕਮਲਜੀਤ ਸਿੰਘ ਗਰੇਵਾਲ, ਸਰਪੰਚ ਬਲਦੇਵ ਸਿੰਘ, ਬਲਵਿੰਦਰ ਸਿੰਘ, ਰਾਜਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੁੱਖਾ ਚੌਧਰੀ, ਮਲਕੀਤ ਸਿੰਘ ਅਤੇ ਇਨ੍ਹਾਂ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਹਾਜ਼ਰ ਸਨ।

Subscribe us on Youtube


Leave a Reply