Latest news

ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਸੰਸਦ ਮੈਂਬਰ ਸੰਨੀ ਦਿਓਲ ਦੇ ਲਾਪਤਾ ਦੇ ਲੱਗੇ ਪੋਸਟਰ


ਗੁਰਦਾਸਪੁਰ ਰੇਲਵੇ ਸਟੇਸ਼ਨ ਉਤੇ ਸੰਸਦ ਮੈਂਬਰ ਸੰਨੀ ਦਿਓਲ ਦੇ ਲਾਪਤਾ ਦੇ ਪੋਸਟਰ ਲੱਗੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸੰਨੀ ਦਿਓਲ ਵੱਲੋਂ ਗੁਰਦਾਸਪੁਰ ਦੇ ਲੋਕਾਂ ਵੱਲੋਂ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।ਲੋਕ ਸਭਾ ਚੋਣਾਂ ਦੌਰਾਨ ਗੁਰਦਾਸਪੁਰ ਦੇ ਲੋਕਾਂ ਨੇ ਸੰਨੀ ਦਿਓਲ ਉਤੇ ਭਰੋਸਾ ਦਿਖਾਉਂਦੇ ਹੋਏ ਉਹਨਾਂ ਨੂੰ ਗੁਰਦਾਸਪੁਰ ਹਲਕੇ ਦਾ ਸਾਂਸਦ ਬਣਾਇਆ ਸੀ। ਪਰ ਲੱਗਦਾ ਹੈ ਚੋਣ ਜਿੱਤਣ ਤੋਂ ਬਾਅਦ ਸੰਨੀ ਦਿਓਲ ਆਪਣੇ ਹਲਕੇ ਤੇ ਹਲਕੇ ਦੇ ਲੋਕਾਂ ਨੂੰ ਭੁੱਲ ਗਏ ਹਨ। ਜਿਸ ਕਾਰਨ ਲੋਕ ਖੁਦ ਨੂੰ ਹੁਣ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਸ਼ਾਇਦ ਇਸੇ ਕਾਰਨ ਪ੍ਰੇਸ਼ਾਨ ਲੋਕਾਂ ਨੇ ਰੇਲਵੇ ਸਟੇਸ਼ਨ ‘ਤੇ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਹਨ। ਸੰਨੀ ਦਿਓਲ ਨੇ ਕਾਫੀ ਸਮੇਂ ਤੋਂ ਨਹੀਂ ਕੀਤਾ ਹਲਕੇ ਦਾ ਦੌਰਾ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਆਸ ਸੀ ਕਿ ਸੰਨੀ ਦਿਓਲ ਉਹਨਾਂ ਦੇ ਹਲਕੇ ਨੂੰ ਵਿਕਾਸ ਵੱਲ ਨੂੰ ਲੈ ਕੇ ਜਾਣਗੇ। ਹਲਕੇ ਵਿਚ ਬੇਰੁਜ਼ਗਾਰੀ ਘੱਟ ਹੋਵੇਗੀ। ਪਰ ਹੁਣ ਹਾਲਾਤ ਇਹ ਬਣ ਗਏ ਸੰਨੀ ਦਿਓਲ ਵੱਲੋਂ ਹਲਕੇ ਦਾ ਇਕ ਵੀ ਦੌਰਾ ਨਹੀਂ ਕੀਤਾ ਗਿਆ ਹੈ।

Leave a Reply

Your email address will not be published. Required fields are marked *