Latest news

ਪੰਜਾਬ ਦੀ ਕਿਸਾਨੀ ਜਵਾਨੀ ਤਬਾਹੀ ਦੇ ਕੰਢੇ ਪੰਜਾਬ ਬੋਲਦਾ ਨਹੀ ਬੱਲ ਕੇ ਚੀਖਦਾ ਹੈ -ਭਗਵੰਤ ਮਾਨ

Punjab farmers do not shout on the brink of youthful destruction in Punjab: Bhagwant Mann

ਮੋਗਾ ਤੋ ਚਮਕੌਰ ਸਿੰਘ ਲੋਪੋਂ ਦੀ ਰਿਪੋਟ

‘ਪੰਜਾਬ ਬੋਲਦਾ ਮੁਹਿੰਮ’ ਤਹਿਤ ਆਮ ਆਦਮੀ ਪਾਰਟੀ ਵੱਲੋਂ ਨਿਹਾਲ ਸਿੰਘ ਵਾਲਾ ਹਲਕੇ ਦੇ ਪਿੰਡ ਸੈਦੋਕੇ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਗਈ। ਜਿਸ ਦੌਰਾਨ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਤੇ ਕਾਂਗਰਸੀ ਆਪਸ ‘ਚ ਰਲੇ ਹੋਏ ਹਨ, ਜੋ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਕੇ ਸੂਬੇ ਨੂੰ ਲੁੱਟ ਰਹੇ ਹਨ। ਪੰਜਾਬ ਦੇ ਹਾਲਾਤ ਇੰਨੇ ਮਾੜੇ ਹੋ ਚੁੱਕੇ ਹਨ ਕਿ ਸੂਬੇ ਦਾ ਹਰ ਵਰਗ ਪੀੜਤ ਹੋਇਆ ਪਿਆ ਹੈ।

 

 

ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 161 ‘ਚੋਂ 140 ਵਾਅਦੇ ਪੂਰੇ ਕਰਨ ‘ਤੇ ਚੋਟ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਦਾ ਵਾਅਦਾ ਕਰਨ ਵਾਲੇ ਕੈਪਟਨ ਨੇ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ। ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਭ੍ਰਿਸ਼ਟ ਸਰਕਾਰਾਂ ਤੋਂ ਕਿਨਾਰਾ ਕਰ ਕੇ ਆਮ ਆਦਮੀ ਪਾਰਟੀ ਨੂੰ ਸੂਬੇ ‘ਚ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਦੇ ਹੱਕ ‘ਚ ਕਿਹਾ ਕਿ ਜਦੋਂ ਵੀ ਕਿਸੇ ਕੁਦਰਤੀ ਆਫਤ ਕਾਰਣ ਕਿਸਾਨ ਦੀ ਫਸਲ ਮਰਦੀ ਹੈ ਤਾਂ ਇਹ ਨਾ ਸਮਝੋ ਕਿ ਕਿਸਾਨ ਦੀ ਹੀ ਫਸਲ ਮਰੀ ਹੈ ਸਗੋਂ ਇਸ ਨਾਲ ਹਰ ਵਰਗ ਨੂੰ ਮਾਰ ਝੱਲਣੀ ਪੈਂਦੀ ਹੈ। ਇਸ ਮੌਕੇ ਮਨਰੇਗਾ ਕਰਮਚਾਰੀ ਬਲਾਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਇਕ ਮੰਗ-ਪੱਤਰ ਵੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਨੂੰ ਦਿੱਤਾ ਗਿਆ।

Leave a Reply

Your email address will not be published. Required fields are marked *