Latest news

ਪੰਜਾਬ ਸਰਕਾਰ ਅਕਾਲ ਤਖ਼ਤ ਸਾਹਿਬ ਦੀ ਅਗਵਾਈ ‘ਚ 550ਵੇਂ ਪ੍ਰਕਾਸ਼ ਦਿਹਾੜੇ ਸਮਾਗਮ ਲਈ ਤਿਆਰ

Punjab Govt ready for 550th Light Day Ceremony under Akal Takht Sahib

ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮ ਸਾਂਝੇ ਤੌਰ ਉੱਤੇ ਮਨਾਉਣ ਨੂੰ ਲੈ ਕੇ ਪੈਦਾ ਹੋਈਆਂ ਸਾਰੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ੈਸਲਾ ਅਕਾਲ ਤਖ਼ਤ ਸਾਹਿਬ ਉੱਤੇ ਛੱਡ ਦਿੱਤਾ ਹੈ।

ਅਕਾਲ ਤਖ਼ਤ ਸਾਹਿਬ ਕੋਲ ਪੰਜਾਬ ਸਰਕਾਰ ਦੇ ਦੋ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਹੱਥ ਚਿੱਠੀ ਭੇਜੀ ਗਈ ਹੈ।

ਚਿੱਠੀ ਰਾਹੀਂ ਕੈਪਟਨ ਅਮਰਿੰਦਰ ਸਿੰਘ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਹ ਸਮਾਗਮ ਅਕਾਲ ਤਖ਼ਤ ਦੀ ਅਗਵਾਈ ‘ਚ ਕਰਨ ਦੀ ਗੱਲ ਕਹੀ ਹੈ।

ਜਥੇਦਾਰ, ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਅਕਾਲ ਤਖ਼ਤ ਦੀ ਅਗਵਾਈ ‘ਚ ਸਮਾਗਮ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕਰੇ ਕਿ ਉਹ ਵੱਖਰੇ ਸਮਾਗਮਾਂ ਲਈ ਸੰਗਤਾਂ ਦੇ 12-15 ਕਰੋੜ ਰੁਪਏ ਨਾ ਖ਼ਰਚਣ।

Leave a Reply

Your email address will not be published. Required fields are marked *