Latest news

ਪੰਜਾਬ ਦੇ ਵਿਦਿਆਰਥੀ ਪ੍ਰਦਰਸ਼ਨ ਨਾਲ ਕਰਨਗੇ ਨਵੇਂ ਸਾਲ ਦਾ ਸਵਾਗਤ


Punjab students to welcome New Year with performance

 ਪੰਜਾਬ ਦੇ ਵਿਦਿਆਰਥੀ ਸੰਗਠਨ ਵੀ ਨਵੇਂ ਸਾਲ ਦੀ ਆਮਦ ਮੌਕੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ਼ ਪ੍ਰਦਰਸ਼ਨ ਕਰਨ ਦੇ ਰੌਂਅ ‘ਚ ਹਨ। ਇਸ ਸਬੰਧੀ ਵਿਦਿਆਰਥੀਆਂ ਨੇ ਬਕਾਇਦਾ ਐਲਾਨ ਵੀ ਕਰ ਦਿਤਾ ਹੈ।

ਵਿਦਿਆਰਥੀ ਜਥੇਬੰਦੀਆਂ ਅਨੁਸਾਰ ਬੁੱਧਵਾਰ ਨੂੰ ਨਾਗਿਰਕਤਾ ਸੋਧ ਕਾਨੂੰਨ ਤੇ ਐਨਆਰਸੀ ਵਿਰੁਧ ਰੋਸ ਪ੍ਰਦਰਸ਼ਨ ਕਰਨਗੇ। ਪ੍ਰਦਰਸ਼ਨ ਵਿਚ ਪੰਜਾਬ ਦੀਆਂ ਸਾਰੀਆਂ ਯੂਨੀਵਰਸਟੀਆਂ ਅਤੇ ਕਾਲਜਾਂ ਦੇ ਖੱਬੇਪੱਖੀ ਸੰਗਠਨਾਂ ਨਾਲ ਜੁੜੇ ਵਿਦਿਆਿਰਥੀ ਭਾਗ ਲੈਣਗੇ।

ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਰੋਧ ਪ੍ਰਦਰਸ਼ਨ ਸ਼ਾਂਤੀਪੂਰਨ ਢੰਗ ਨਾਲ ਕਰਨ ਲਈ ਕਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਦਿਆਰਥੀਆਂ ਦੇ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਦਰਸ਼ਨ ਕਰਨ ‘ਤੇ ਕੋਈ ਇਤਰਾਜ਼ ਨਹੀਂ ਹੈ। ਪਰ ਜੇਕਰ ਕਿਸੇ ਨੇ ਪ੍ਰਦਰਸ਼ਨਾਂ ਦੀ ਆੜ ਹੇਠ ਕਾਨੂੰਨ ਨੂੰ ਹੱਥ ‘ਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਦਾਇਰੇ ਅੰਦਰ ਰਹਿ ਕੇ ਵਿਰੋਧ ਜਤਾਉਣ ਦਾ ਸਭ ਨੂੰ ਬਰਾਬਰ ਸਵਿਧਾਨਕ ਅਧਿਕਾਰ ਹੈ।

Leave a Reply

Your email address will not be published. Required fields are marked *