Latest news

ਸਾਬਕਾ DGP ਸੁਮੇਧ ਸੈਣੀ ਵਿਵਾਦਤ ਡੀ ਜੀ ਪੀ ਕਿਵੇਂ ਬਣਿਆ ਪੜ੍ਹੋ !

ਲੁਧਿਆਣਾ/GIN

ਸੁਮੇਧ ਸਿੰਘ ਸੈਣੀ 1982 ‘ਚ ਆਈਪੀਐੱਸ (ਇੰਡੀਅਨ ਪੁਲਿਸ ਸਰਵਿਸ) ‘ਚ ਸ਼ਾਮਲ ਹੋਏ ਸਨ, 15 ਮਾਰਚ 2012 ਨੂੰ ਉਨ੍ਹਾਂ ਦੀ ਨਿਯੂਕਤੀ ਪੰਜਾਬ ਦੇ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਦੇ ਤੌਰ ‘ਤੇ ਹੋਈ,54 ਸਾਲਾ ਦੀ ਉਮਰ ‘ਚ ਡੀਜੀਪੀ ਬਨਣ ਵਾਲੇ ਉਹ ਦੇਸ਼ ਦੇ ਪਹਿਲੇ ਆਈਪੀਐੱਸ ਅਧਿਕਾਰੀ ਸੀ। ਸੁਮੇਧ ਸੈਣੀ ਨੇ 36 ਸਾਲ ਇੰਡੀਅਨ ਪੁਲਿਸ ਸਰਵਿਸ ‘ਚ ਸੇਵਾ ਨਿਭਾਈ ਅਤੇ ਸਾਲ 2018 ਵਿੱਚ ਰਿਟਾਇਰ ਹੋਏ।

ਸਾਬਕਾ ਪੁਲਿਸ ਮੁਖੀ ਕੇ.ਪੀ.ਐੱਸ.ਗਿੱਲ ਅਤੇ ਸੁਮੇਧ ਸੈਣੀ ਸਰਕਾਰ ਦੀ ‘ਗੋਲੀ ਬਦਲੇ ਗੋਲੀ’ ਦੀ ਨੀਤੀ ਨੂੰ ਲਾਗੂ ਕਰਨ ਵਾਲੇ ਪੰਜਾਬ ਪੁਲਿਸ ਦੇ ਮੋਹਰੀ ਅਫ਼ਸਰ ਵਿੱਚੋਂ ਸਨ।ਸੁਮੇਧ ਸੈਣੀ ਸਾਬਕਾ ਪੁਲਿਸ ਮੁਖੀ ਕੇ.ਪੀ.ਐੱਸ. ਗਿੱਲ ਦੇ ਕਰੀਬੀ ਸਨ। ਕੁਝ ਲੋਕ ਉਨ੍ਹਾਂ ਨੂੰ ਅੱਤਵਾਦ ਨਾਲ ਲੜਨ ਵਾਲਾ ਬਹਾਦਰ ਪੁਲਿਸ ਅਫ਼ਸਰ ਮੰਨਦੇ ਹਨ ਅਤੇ ਕੁਝ ਲੋਕ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਾ।

ਸੈਣੀ ਉੱਪਰ ਲੁਧਿਆਣਾ ਦੇ ਕਾਰੋਬਾਰੀ ਨੂੰ ਦੋ ਹੋਰ ਵਿਅਕਤੀਆਂ ਸਮੇਤ ਆਗਵਾ ਕਰਕੇ ਖੁਰਦ-ਬੁਰਦ ਕਰਨ ਦਾ ਸੀਬੀਆਈ ਕੇਸ ਵੀ ਲੰਬਾ ਸਮਾਂ ਚੱਲਿਆ। ਵਿਨੋਦ ਦੀ ਮਾਂ ਨੇ ਸੁਮੇਧ ਖਿਲਾਫ਼ 24 ਸਾਲ ਅਦਾਲਤੀ ਮੁਕੱਦਮਾ ਲੜਿਆ ਅਤੇ 100 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ।

ਸਾਲ 1994 ਤੋਂ ਜਾਰੀ ਅਦਾਲਤੀ ਕਾਰਵਾਈ ਅਜੇ ਵੀ ਜਾਰੀ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਸਣੇ ਕਈ ਅਜਿਹੇ ਮਾਮਲਿਆਂ ਦੀ ਜਾਂਚ ਅਤੇ ਕਾਰਵਾਈ ਲਈ ਸੈਣੀ ਨੂੰ ਵਾਹ-ਵਾਹੀ ਵੀ ਮਿਲੀ।

ਅਕਾਲੀ ਸਰਕਾਰ ਦੌਰਾਨ ਕੈਪਟਨ ‘ਤੇ ਲੁਧਿਆਣਾ ਦੇ ਸਿਟੀ ਸੈਂਟਰ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲੇ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਾਏ ਗਏ। ਇਹ ਇਲਜ਼ਾਮ ਲਾਏ ਜਾਣ ਸਮੇਂ ਸੁਮੇਧ ਸੈਣੀ ਪੰਜਾਬ ਵਿਜੀਲੈਂਸ ਵਿਭਾਗ ਦੇ ਮੁਖੀ (2007-12) ਸਨ।

ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰ ਵਿੱਚ ਆਉਣ ਤੋਂ ਬਾਅਦ ਸਿਟੀ ਸੈਂਟਰ ਘੋਟਾਲਾ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਜਮਾਂ ਕਰਵਾ ਦਿੱਤੀ ਗਈ। ਇਸ ਦੇ ਖਿਲਾਫ਼ ਸੈਣੀ ਨੇ ਲੁਧਿਆਣਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਅਰਜ਼ੀ ਦਾਇਰ ਕਰ ਦਿੱਤੀ।

14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ ‘ਚ ਸਿੱਖਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਹੋਇਆ।

ਇਸੇ ਦਿਨ ਬਹਿਬਲ ਕਲਾਂ ਵਿੱਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਸਰਕਾਰ ‘ਤੇ ਸੈਣੀ ਨੂੰ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾਉਣ ਦਾ ਦਬਾਅ ਪਿਆ ਅਤੇ ਸੈਣੀ ਦੀ ਥਾਂ 1982 ਬੈਚ ਦੇ ਹੀ ਅਫ਼ਸਰ ਸੁਰੇਸ਼ ਅਰੋੜਾ ਨੂੰ ਪੁਲਿਸ ਮੁਖੀ ਨਿਯੁਕਤ ਕਰ ਦਿੱਤਾ ਗਿਆ।

Subscribe us on Youtube

 


 



 

Jobs Listing

Required Marketing executive to sale Advertisement packages of reputed reputed media firms of Punjab.

Read More



Leave a Reply