Latest news

ਸਬ ਇੰਸਪੈਕਟਰ (SHO) 1,00,000 ਰੁਪਏ ਦੀ ਰਿਸ਼ਵਤ ਲੈਦੇ ਰੰਗੇ ਹੱਥੀਂ ਕਾਬੂ

Sub inspector (SHO) seized bribe of Rs 100000/-

ਚੰਡੀਗੜ੍ਹ :

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਐਸ.ਐਸ.ਓ.ਸੀ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਰਜਵੰਤ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਬ ਇੰਸਪੈਕਟਰ ਰਜਵੰਤ ਸਿੰਘ ਨੂੰ ਸ਼ਿਕਾਇਕਕਰਤਾ ਗੁਰਲਾਲ ਸਿੰਘ ਵਾਸੀ ਦੋਧਰੀਆਂ ਵਾਲੀ ਗਲੀ ਜਿਲਾ ਮੋਗਾ ਦੀ ਸ਼ਿਕਾਇਤ ‘ਤੇ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੂੰ ਅਦਾਲਤ ਵਿਚੋ ਐਨ.ਡੀ.ਪੀ.ਐਸ ਕੇਸ ਵਿਚ ਜਮਾਨਤ ਮਿਲਣ ਉਪਰੰਤ ਉਕਤ ਸਬ ਇੰਸਪੈਕਟਰ ਵਲੋਂ ਉਸ ਦਾ ਲਾਇਸੰਸੀ ਪਿਸਤੋਲ ਵਾਪਸ ਕਰਨ ਬਦਲੇ 3 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 2 ਲੱਖ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ

Leave a Reply

Your email address will not be published. Required fields are marked *