Latest news

ਬਾਦਲ ਖਿਲਾਫ਼ ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ 3 ਦਿਨਾਂ ਚ ਫ਼ੈਸਲਾ ਦੇਣ ਲਈ ਕਿਹਾ

The High Court asked the Election Commission to give a decision within three days

ਚੰਡੀਗੜ੍ਹ, 
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਖਿਲਾਫ਼ ਕਾਰਵਾਈ ਦੀ ਮੰਗ ਕਰਦੀ ਇੱਕ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਤਿੰਨ ਦਿਨਾਂ ਵਿਚ ਇਸ ਮਾਮਲੇ ਬਾਰੇ ਫ਼ੈਸਲਾ ਦੇਣ ਲਈ ਕਿਹਾ ਹੈ। ਜਸਟਿਸ ਦਯਾ ਚੌਧਰੀ ਤੇ ਜਸਟਿਸ ਸੁਧੀਰ ਮਿੱਤਲ ਦੇ ਬੈਂਚ ਨੇ ਇਹ ਹੁਕਮ ਬਲਵੰਤ ਸਿੰਘ ਖੇੜਾ ਵਲੋਂ ਭਾਰਤ ਦੇ ਚੋਣ ਕਮਿਸ਼ਨ ਤੇ ਦੂਜੀਆਂ ਧਿਰਾਂ ਖਿਲਾਫ਼ ਪਾਈ ਪਟੀਸ਼ਨ ਦੇ ਸਬੰਧ ’ਚ ਦਿੱਤਾ ਹੈ। ਪਟੀਸ਼ਨਰ ਦਾ ਦੋਸ਼ ਸੀ ਕਿ ਸੁਖਬੀਰ ਬਾਦਲ ਨੇ ਪੰਥ ਦਾ ਜ਼ਿਕਰ ਕਰਨ ਮਗਰੋਂ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਪਟੀਸ਼ਨਰ ਨੇ ਦੱਸਿਆ ਕਿ ਉਸ ਨੇ 26 ਅਪਰੈਲ ਨੂੁੰ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਪਰ ਉਸ ਨੇ ਉਨ੍ਹਾਂ ਦੀ ਸ਼ਿਕਾਇਤ ਉੱਤੇ ਕੋਈ ਕਾਰਵਾਈ ਨਹੀਂ ਕੀਤੀ। ਇਸੇ ਤਰ੍ਹਾਂ ਅਦਾਲਤ ਨੇ ਬਠਿੰਡਾ ਹਲਕੇ ਤੋਂ ‘ਆਪ’ ਉਮੀਦਵਾਰ ਬਲਜਿੰਦਰ ਕੌਰ ਖਿਲਾਫ਼ ਪਾਈ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਸਬੰਧਤ ਡੀਸੀ ਨੂੰ ਉਨ੍ਹਾਂ ਖਿਲਾਫ਼ ਕੀਤੀ ਸ਼ਿਕਾਇਤ ਦਾ ਤਿੰਨ ਦਿਨਾਂ ਵਿਚ ਹੱਲ ਕਰਨ ਲਈ ਕਿਹਾ ਹੈ।

Leave a Reply

Your email address will not be published. Required fields are marked *