Latest news

ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਦਾ ਘਰ 152 ਕਰੋੜ ਰੱਖੀ ਕੀਮਤ ‘ਚ ਵਿਕੇਗਾ

ਲੰਡਨ,GIN

ਸਿੱਖ ਸਾਮਰਾਜ ਦੇ ਆਖਰੀ ਰਾਜਾ ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਪ੍ਰਿੰਸ ਵਿਕਟਰ ਅਲਬਰਟ ਜੈ ਦਲੀਪ ਸਿੰਘ ਦਾ ਲੰਡਨ ਸਥਿਤ ‘ਲਿਟਲ ਬੋਲਟਨਸ ਹਾਊਸ’ ਨਿਵਾਸ ਹੁਣ ਨਿਲਾਮ ਹੋਣ ਜਾ ਰਿਹਾ ਹੈ। ਇਸ ਦੀ ਰਾਖਵੀਂ ਕੀਮਤ 1.55 ਕਰੋੜ ਪੌਂਡ ਰੱਖੀ ਗਈ ਹੈ। 19ਵੀਂ ਸਦੀ ਵਿਚ ਸਿੱਖ ਸਾਮਰਾਜ ਦੇ ਪਤਨ ਪਿੱਛੋਂ ਇਸ ‘ਤੇ ਬ੍ਰਿਟਿਸ਼ ਸਾਮਰਾਜ ਦਾ ਕਬਜ਼ਾ ਹੋ ਗਿਆ ਤੇ ਮਹਾਰਾਜਾ ਦਲੀਪ ਸਿੰਘ ਨੂੰ ਇੰਗਲੈਂਡ ਵਿਚ ਜਲਾਵਤਨੀ ਦਾ ਜੀਵਨ ਬਤੀਤ ਕਰਨਾ ਪਿਆ ਸੀ। ਮਹਾਰਾਜਾ ਦਲੀਪ ਸਿੰਘ ਦਾ ਪੁੱਤਰ ਪ੍ਰਿੰਸ ਵਿਕਟਰ 1866 ਈਸਵੀ ਵਿਚ ਲੰਡਨ ਵਿਚ ਪੈਦਾ ਹੋਇਆ ਤੇ ਉਸ ਦੀ ਪੂਰੀ ਨਿਗਰਾਨੀ ਮਹਾਰਾਣੀ ਵਿਕਟੋਰੀਆ ਨੇ ਕੀਤੀ। ਬਾਅਦ ਵਿਚ ਲੇਡੀ ਐਨੀ ਕੋਵੈਂਟਰੀ ਨਾਲ ਵਿਆਹ ਪਿੱਛੋਂ ਵਿਕਟਰ ਨੂੰ ਇਹ ਘਰ ਸਰਕਾਰ ਵੱਲੋਂ ਰਹਿਣ ਲਈ ਤੋਹਫ਼ੇ ਵਜੋਂ ਦਿੱਤਾ ਗਿਆ ਸੀ। ਇਸ ਘਰ ਵਿਚ ਵਿਕਟਰ ਦੇ ਰਹਿਣ ਲਈ ਹਰ ਤਰ੍ਹਾਂ ਦੀ ਸਹੂਲਤ ਮੌਜੂਦ ਸੀ। ਈਸਟ ਇੰਡੀਆ ਕੰਪਨੀ ਜੋ ਭਾਰਤ ‘ਤੇ ਰਾਜ ਕਰ ਰਹੀ ਸੀ, ਨੇ ਇਹ ਘਰ ਟੋਕਨ ਮਨੀ ਲੈ ਕੇ ਮਹਾਰਾਜਾ ਦਲੀਪ ਸਿੰਘ ਦੇ ਪਰਿਵਾਰ ਨੂੰ ਦਿੱਤਾ ਸੀ।
ਜ਼ਿਕਰਯੋਗ ਹੈ ਕਿ 1849 ਵਿਚ ਦੂਜੇ ਐਂਗਲੋ-ਸਿੱਖ ਯੁੱਧ ਵਿਚ ਸਿੱਖ ਫ਼ੌਜ ਦੀ ਹਾਰ ਪਿੱਛੋਂ ਮੌਜੂਦਾ ਅੰਗਰੇਜ਼ ਸਰਕਾਰ ਮਹਾਰਾਜਾ ਦਲੀਪ ਸਿੰਘ ਨੂੰ ਇੰਗਲੈਂਡ ਲੈ ਗਈ ਸੀ। ਵਿਕਟਰ ਅਲਬਰਟ ਮਹਾਰਾਣੀ ਬੰਬਾ ਮੂਲਰ ਦਾ ਵੱਡਾ ਪੁੱਤਰ ਸੀ। ਇਸ ਤੋਂ ਇਲਾਵਾ ਮਹਾਰਾਣੀ ਬੰਬਾ ਦੀ ਇਕ ਧੀ ਸੋਫੀਆ ਦਲੀਪ ਸਿੰਘ ਵੀ ਸੀ ਜੋਕਿ ਬ੍ਰਿਟਿਸ਼ ਇਤਿਹਾਸ ਵਿਚ ਔਰਤ ਅਧਿਕਾਰਾਂ ਦੀ ਰਖਿਅਕ ਵਜੋਂ ਜਾਣੀ ਜਾਂਦੀ ਹੈ।

Subscribe us on Youtube

 


  

Jobs Listing

Required Marketing executive to sale Advertisement packages of reputed reputed media firms of Punjab.

Read More


Leave a Reply