Latest news

ਭਾਜਪਾ ਉਮੀਦਵਾਰ ਸਨੀ ਦਿਓਲ ਦੇ ਚੋਣ ਖਰਚ ਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦੇ ਹੁਕਮ

The order to add Rs.1,74,62,446 in the election expenditure of BJP candidate Sunny Deol

ਚੰਡੀਗੜ, 
ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਨੀ ਦਿਓਲ ਦੇ ਪ੍ਰਚਾਰ ਲਈ ਫੇਸਬੁੱਕ ’ਤੇ ਬਿਨਾਂ ਪ੍ਰਵਾਨਗੀ ਲਏ ਚਲਾਏ ਜਾ ਰਹੇ ‘ਫੈਨਜ਼ ਆਫ਼ ਸਨੀ ਦਿਓਲ’ ਮਾਮਲੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਕੀਤੀ ਗਈ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਨੋਡਲ ਅਫ਼ਸਰ, ਮੀਡੀਆ ਸਰਟੀਫਿਕੇਸ਼ਨ ਅਤੇ ਮੌਨੀਟਰਿੰਗ ਕਮੇਟੀ, ਗੁਰਦਾਸਪੁਰ ਵੱਲੋਂ ਭਾਜਪਾ ਉਮੀਦਵਾਰ ਸਨੀ ਦਿਓਲ ਦੇ ਚੋਣ ਖਰਚ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦੇ ਹੁਕਮ ਦਿੱਤੇ ਹਨ। ਰਾਜ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ 6 ਮਈ ਨੂੰ ਚੋਣ ਕਮਿਸ਼ਨ ਕੋਲ ਉਪਰੋਕਤ ਮਾਮਲੇ ਸਬੰਧੀ ਸ਼ਿਕਾਇਤ ਭੇਜੀ ਗਈ ਸੀ। ਜਿਸ ’ਤੇ ਨੋਡਲ ਅਫ਼ਸਰ, ਮੀਡੀਆ ਸਰਟੀਫਿਕੇਸ਼ਨ ਅਤੇ ਮੌਨੀਟਰਿੰਗ ਕਮੇਟੀ ਗੁਰਦਾਸਪੁਰ ਰਾਹੀਂ ਜਾਂਚ ਕਰਵਾਈ ਗਈ ਅਤੇ ਜਾਂਚ ਦੌਰਾਨ ‘ਫੈਨਜ਼ ਆਫ਼ ਸਨੀ ਦਿਓਲ’ ਦੇ ਐਡਮਿਨ ਅਤੇ ਭਾਜਪਾ ਉਮੀਦਵਾਰ ਨੂੰ ਇਸ ਸਬੰਧੀ ਨੋਟਿਸ ਭੇਜ ਕੇ ਸਪਸ਼ਟੀਕਰਨ ਮੰਗਿਆ। ਕਮਿਸ਼ਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਂਗਰਸ ਦੀ ਸ਼ਿਕਾਇਤ ’ਤੇ ਮਿੱਥੇ ਸਮੇਂ ਤੱਕ ਫੇਸਬੁੱਕ ਪੇਜ ਦੇ ਐਡਮਿਨ ਅਤੇ ਭਾਜਪਾ ਉਮੀਦਵਾਰ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਚੋਣ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਂਗਰਸ ਦੀ ਸ਼ਿਕਾਇਤ ਨੂੰ ਦਰੁਸਤ ਮੰਨਦਿਆਂ ਭਾਜਪਾ ਉਮੀਦਵਾਰ ਦੇ ਚੋਣ ਖਰਚਿਆਂ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦਾ ਫੈਸਲਾ ਕੀਤਾ ਗਿਆ ਹੈ।

Leave a Reply

Your email address will not be published. Required fields are marked *