Latest news

ਕੈਪਟਨ ਨੇ ਕਿਹਾ, ”ਕੱਲ੍ਹ ਤੋਂ ਨਹੀਂ ਲੱਗੇਗਾ ਲੌਕਡਾਊਨ”

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਨਿਆ ਹੈ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਪੰਜਾਬ ਨੂੰ 30,000 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਅਨੁਮਾਨ ਹੈ।

ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਨੇ ਕਿਹਾ ਕਿ ਤਾਲਾਬੰਦੀ ਵਧਾਉਣ ਜਾਂ ਖ਼ਤਮ ਕਰਨ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਮਾਂ ਹੀ ਦੱਸੇਗਾ ਕਿ ਕਿਹੜੇ ਕਦਮ ਚੁੱਕਣ ਦੀ ਲੋੜ ਪਏਗੀ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਕੋਰੋਨਾਵਾਇਰਸ ਦੀ ਲਾਗ ਦੇ ਹਾਲਾਤ ‘ਤੇ ਨਿਰਭਰ ਕਰਦਾ ਹੈ

ਦਰਅਸਲ ਪਿਛਲੇ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ ਕੈਪਟਨ ਸਰਕਾਰ 30 ਜੂਨ ਤੋਂ ਮੁੜ ਲੌਕਡਾਊਨ ਲਾਗੂ ਕਰਨ ਜਾ ਰਹੀ ਹੈ। ਉਂਝ ਕੈਪਟਨ ਪਹਿਲਾਂ ਵੀ ਸਪਸ਼ਟ ਕਰ ਚੁੱਕੇ ਹਨ ਕਿ ਇਸ ਬਾਰੇ ਫੈਸਲਾ ਹਾਲਾਤ ਨੂੰ ਵੇਖਦਿਆਂ ਹੀ ਲਿਆ ਜਾਏਗਾ।

Subscribe us on Youtube


Jobs Listing

Required Marketing executive to sale Advertisement packages of reputed reputed media firms of Punjab.

Read More


Leave a Reply