Latest news

ਅੱਜ ਦਾ ਪਾਵਨ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਤੋਂ


Today’s holy order is from Sri Darbar Sahib, Amritsar Sahib
*ਅੰਗ 636, 01-ਅਗਸਤ-2019 (ਵੀਰਵਾਰ)*
*ਸੋਰਠਿ ਮਹਲਾ 1॥*
ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ॥
ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ॥
ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ॥
ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ॥
ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ॥
*सोरठि महला 1॥*
जिन्ही सतिगुरु सेविआ पिआरे तिन्ह के साथ तरे॥
तिन्हा ठाक न पाईऐ पिआरे अम्रित रसन हरे॥
बूडे भारे भै बिना पिआरे तारे नदरि करे॥
भी तूहै सालाहणा पिआरे भी तेरी सालाह॥
विणु बोहिथ भै डुबीऐ पिआरे कंधी पाइ कहाह॥
*ਵਿਆਖਿਆ :-*
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ। ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ ਰੁਕਾਵਟ ਨਹੀਂ ਪੈਂਦੀ। ਹੇ ਸੱਜਣ। ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ। ਹੇ ਸੱਜਣ-ਪ੍ਰਭੂ। ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। ਕੋਈ ਭੀ ਜੀਵ ਸਮੁੰਦਰ ਦਾ ਪਾਰਲਾ ਕੰਢਾ ਲੱਭ ਨਹੀਂ ਸਕਦਾ।
*अर्थ :-*
जिन लोगों ने सतगुरु का पल्ला पकड़ा है, हे सज्जन। उनके संगी साथी भी पार निकल जाते है। जिन की जिव्हा परमात्मा का नाम-अमृत चखती है उनके जीवन सफ़र में विकार आदि की रूकावट नहीं रहती। हे सज्जन। जो मनुष्य परमात्मा के डर अदब से दूर रहते हैं वह विकारों के भार से दब जातें हैं और संसार समुन्दर मे डूब जातें हैं। परन्तु जब परमात्मा मेहर की नज़र करता हैं तो उनको भी पार लगा लेता है। हे सज्जन-प्रभु। सदा तुझे  ही सलाहना चाहिये, सदा तेरी ही सिफत-सलाह करनी चाहिये। इस संसार-सागर से पार निकलने के लिए तेरी सिफत-सलाह जीवों के लिए जहाज है, इस जहाज के बिना भाव-सागर में डूब जाते हैं। कोई भी जीव समुन्द्र का दूसरा किनारा नहीं पा सकता।

Leave a Reply

Your email address will not be published. Required fields are marked *