Latest news

UK ਵਲੋਂ ਵਿਦਿਆਰਥੀਆਂ ਲਈ ਪੜ੍ਹਾਈ ਤੋਂ ਬਾਅਦ 2 ਸਾਲਾਂ ਤੱਕ ਦਾ ਵਰਕ ਵੀਜ਼ਾ ਦੇਣ ਦਾ ਐਲਾਨ

ਯੂਕੇ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਸਣੇ ਸਾਰੇ ਕੌਮਾਂਤਰੀ ਵਿਦਿਆਰਥੀਆਂ ਲਈ ਪੜ੍ਹਾਈ ਤੋਂ ਬਾਅਦ ਦੋ ਸਾਲਾਂ ਤੱਕ ਦਾ ਵਰਕ ਵੀਜ਼ਾ ਦੇਣ ਦਾ ਐਲਾਨ ਕੀਤਾ ਹੈ, ਤਾਂ ਜੋ ਕਾਬਿਲ ਕੌਮਾਂਤਰੀ ਵਿਦਿਆਰਥੀ ਯੂਕੇ ਵਿੱਚ ਆਪਣਾ ਕਰੀਅਰ ਬਣਾ ਸਕਣ।ਇਹ ਫੈਸਲਾ 2012 ਦੇ ਤਤਕਾਲੀ ਗ੍ਰਹਿ ਮੰਤਰੀ ਟੈਰੀਜ਼ਾ ਮੇ ਦੇ ਫੈਸਲੇ ਨੂੰ ਰੱਦ ਕਰਦਾ ਹੈ। ਜਿਸ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਡਿਗਰੀ ਖ਼ਤਮ ਹੁੰਦਿਆਂ ਹੀ ਚਾਰ ਮਹੀਨੇ ਦੇ ਅੰਦਰ ਚਲੇ ਜਾਣ ਦੀ ਤਜਵੀਜ਼ ਸੀ।

ਸਾਰੇ ਕੌਮਾਂਤਰੀ ਵਿਦਿਆਰਥੀਆਂ ਲਈ ਨਵਾਂ ਗਰੈਜੁਏਟ ਰੂਟ ਖੁੱਲ੍ਹੇਗਾ। ਇਸ ਵਿੱਚ ਭਾਰਤੀ ਵਿਦਿਆਰਥੀ ਵੀ ਸ਼ਾਮਿਲ ਹਨ, ਜਿਨ੍ਹਾਂ ਕੋਲ ਯੂਕੇ ਦਾ ਪਰਵਾਸੀ ਸਟੇਟਸ ਹੈ ਤੇ ਕਿਸੇ ਵੀ ਵਿਸ਼ੇ ਵਿੱਚ ਅੰਡਰਗਰੈਜੂਏਟ ਜਾਂ ਕਿਸੇ ਮਾਨਤਾ ਪ੍ਰਾਪਤ ਅਦਾਰੇ ਤੋਂ ਉਚੇਰੀ ਸਿੱਖਿਆ ਹਾਸਿਲ ਕੀਤੀ ਹੈ। ਉਹ ਇਸ ਪ੍ਰੋਗਰਾਮ ਦਾ ਲਾਭ ਲੈ ਸਕਦੇ ਹਨ।

Leave a Reply

Your email address will not be published. Required fields are marked *