Latest news

ਸੰਗਤਾਂ ਵੱਲੋਂ ਗੁਰੂ ਕੀ ਨਗਰੀ ਸੁਲਤਾਨਪੁਰ ਲੋਧੀ ਵਿਖੇ ਅਨੋਖੇ ਉਪਰਾਲੇ


Wonderful efforts by the Sangat at Guru Ki Nagar Sultanpur Lodhi

 ਗੁਰੂ ਕੀ ਨਗਰੀ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਈ ਤਰ੍ਹਾਂ ਦੇ ਅਨੋਖੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ‘ਤੇ ਕਈ ਅਨੋਖੀਆਂ ਚੀਜ਼ਾਂ ਸੰਗਤਾਂ ਦੀ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ। ਸਿੱਖੀ ਅਪਣੀ ਵੱਖਰੀ ਨੁਹਾਰ ਕਰਕੇ ਜਾਣੀ ਜਾਂਦੀ ਹੈ। ਸਿੱਖ ਧਰਮ ਵਿਚ ਦਸਤਾਰ ਦਾ ਅਪਣਾ ਹੀ ਮਹੱਤਵ ਹੈ। ਸਿੱਖ ਦੀ ਜੇਕਰ ਪਛਾਣ ਕਰਨੀ ਹੋਵੇ ਤਾਂ ਉਸ ਦੀ ਦਸਤਾਰ, ਗੁਫ਼ਤਾਰ ਅਤੇ ਰਫ਼ਤਾਰ ਤੋਂ ਕੀਤੀ ਜਾਂਦੀ ਹੈ।ਸੁਲਤਾਨਪੁਰ ਲੋਧੀ ਵਿਖੇ ਬਾਬੇ ਨਾਨਕ ਦਾ 550ਵਾਂ ਪ੍ਰਕਾਸ਼ ਦਿਹਾੜਾ ਇਕ ਵਿਲੱਖਣ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਿੱਖ ਸੰਗਤਾਂ ਵੱਲੋਂ ਦਸਤਾਰਾਂ ਦਾ ਲੰਗਰ ਲਗਾਇਆ ਗਿਆ। ਸਿੱਖ ਨੌਜਵਾਨਾਂ ਨੂੰ ਦਸਤਾਰ ਅਤੇ ਸਿੱਖੀ ਦੇ ਪਹਿਰਾਵੇ ਨਾਲ ਜੋੜਨ ਲਈ ਇਹ ਬਹੁਤ ਹੀ ਵੱਖਰਾ ਉਪਰਾਲਾ ਕੀਤਾ ਗਿਆ ਹੈ। ਲੰਗਰ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਉਹਨਾਂ ਨੇ ਗੁਰੂ ਸਾਹਿਬ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਵੀ ਇਹ ਉਪਰਾਲਾ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀ ਉਹਨਾਂ ਵੱਲੋਂ ਸ੍ਰੀ ਹਜੂਰ ਸਾਹਿਬ ਵਿਖੇ ਇਹ ਕੈਂਪ ਲਗਾਏ ਜਾਂਦੇ ਹਨ। ਉਹਨਾਂ ਦਾ ਕਹਿਣਾ ਹੈ ਕਿ ਸੰਗਤਾਂ ਵੱਲੋਂ ਕਈ ਤਰ੍ਹਾਂ ਦੇ ਲੰਗਰ ਲਗਾਏ ਜਾਂਦੇ ਹਨ ਪਰ ਅਸੀਂ ਨੌਜਵਾਨਾਂ ਨੂੰ ਸਿੱਖੀ ਸਰੂਪ ਨਾਲ ਜੋੜਨਾ ਚਾਹੁੰਦੇ ਸਨ। ਇਸ ਲਈ ਉਹਨਾਂ ਨੇ ਦਸਤਾਰ ਕੈਂਪ ਦੀ ਥਾਂ ਦਸਤਾਰਾਂ ਦਾ ਲੰਗਰ ਲਗਾਉਣ ਬਾਰੇ ਸੋਚਿਆ। ਉਹਨਾਂ ਦੱਸਿਆ ਕਿ ਇਹ ਲੰਗਰ ਉਹਨਾਂ ਨੌਜਵਾਨਾਂ ਲਈ ਹੈ ਜੋ ਕੇਸ ਅਤੇ ਦਾਹੜੀ ਰੱਖਣ ਦਾ ਪ੍ਰਣ ਕਰਦੇ ਹਨ। ਉਹਨਾਂ ਦੱਸਿਆ ਕਿ 2-4 ਘੰਟਿਆਂ ਵਿਚ ਹੀ ਉਹਨਾਂ ਕੋਲ ਲਗਭਗ 10 ਨੌਜਵਾਨ ਆ ਗਏ ਸਨ।

ਉਹਨਾਂ ਦਾ ਕਹਿਣਾ ਹੈ ਕਿ ਜਿਹੜੇ ਨੌਜਵਾਨ ਕੇਸਧਾਰੀ ਨਹੀਂ ਹਨ, ਉਹ ਉਹਨਾਂ ਨੂੰ ਸਿੱਖੀ ਸਰੂਪ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ। ਉਹਨਾਂ ਦੱਸਿਆ ਕਿ ਉਹ 6 ਤੋਂ 12 ਨਵੰਬਰ ਤੱਕ ਇਹ ਲੰਗਰ ਚਾਲੂ ਰੱਖਣਗੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਕੇਸ ਰੱਖਣ ਲਈ ਅਪੀਲ ਕਰਦੇ ਹਨ। ਉਹਨਾਂ ਦਾ ਕਹਿਣਾ ਹੈ ਕਿ ਉਹ ਇੱਥੇ ਆਏ ਨੌਜਵਾਨਾਂ ਨੂੰ ਬਾਬਾ ਫਤਿਹ ਸਿੰਘ ਜੀ ਅਤੇ ਹੋਰ ਸਿੱਖਾਂ ਦੀਆਂ ਕਹਾਣੀਆਂ ਦੱਸਦੇ ਹਨ ਅਤੇ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ। 

Leave a Reply

Your email address will not be published. Required fields are marked *