ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਬਾਦਲ ਨੇ ਪਾਰਟੀ ਆਗੂਆਂ, ਜ਼ਿਲ੍ਹਾ ਪਾਰਟੀ ਪ੍ਰਧਾਨਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰਾਂ ਨਾਲ ਸੂਬਾਈ ਸੰਸਦੀ ਸੀਟ ਲਈ ਉਮੀਦਵਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਦਿਨ ਚੱਲੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ ਉਹ ਲੋਕ ਸਭਾ ਚੋਣਾ ਨਹੀਂ ਲੜਣਗੇ। ਪੱਤਰਕਾਰਾਂ ਵੱਲੋਂ ਪੱਛੇ ਗਏ ਸਵਾਲ ਦੇ ਜਵਾਬ ‘ਚ ਸੁਖਬੀਰ ਸਿੰਘ ਬਾਦਲ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ।
ਉੱਥੇ ਹੀ ਦੂਜੇ ਪਾਸੇ ਹਾਲੇ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸੇ ਵੀ ਉਮੀਦ ਵਾਰ ਦੇ ਨਾਮ ਦਾ ਐਲਾਨ ਨਹੀਂ ਕੀਤਾ ਗਿਆ। ਇਸ ਨੂੰ ਲੈ ਕੇ ਬਾਦਲ ਨੇ ਕਿਹਾ ਕਿ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕੀਤਾ ਜਾਵੇਗਾ।