IndiaPunjab

ਅਕਾਲੀ ਦਲ ਪੰਜਾਬ ਬਚਾਉ ਯਾਤਰਾ ਕੱਢ ਰਿਹਾ, ਉਹ ਦਿਨ ਦੂਰ ਨਹੀਂ ਜਦ ਸਾਰੇ ਪੰਜਾਬੀ ਭਗਵੰਤ ਭਜਾਉ ਯਾਤਰਾ ਕੱਢਣਗੇ- ਮਜੀਠੀਆ

Akali Dal is taking out the Save Punjab Yatra, the day is not far when all Punjabis will take out the Bhagwant Bhajau Yatra - Majithia

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤੰਜ ਕਸਦਿਆਂ ਕਿਹਾ ਗਿਆ ਹੈ ਕਿ ਇਸ ਦਾ ਨਾਂਅ ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਤੰਜ ਕਸਿਆ ਹੈ।

ਬਿਕਰਮ ਸਿੰਘ ਮਜੀਠੀਆ  ਨੇ ਕਿਹਾ ਕਿ ਭਗਵੰਤ ਸਿਆ ਸ਼੍ਰੋਮਣੀ ਅਕਾਲੀ ਦਲ ਤਾਂ ਪੰਜਾਬ ਬਚਾਉ ਯਾਤਰਾ ਕੱਢ ਰਿਹਾ ! ਉਹ ਦਿਨ ਦੂਰ ਨਹੀਂ ਕਿ ਸਾਰੇ ਪੰਜਾਬੀ ਭਗਵੰਤ ਭਜਾਉ ਯਾਤਰਾ ਕੱਢਣਗੇ। ਪੰਜਾਬ ਦਾ ਇਤਿਹਾਸ ਬਹੁਤ ਕੁਰਬਾਨੀਆਂ ਭਰਿਆ ਹੈ, ਪੰਜਾਬੀ ਇੱਕ ਬਹਾਦਰ, ਮਾਰਸ਼ਲ ਕੌਮ ਹੈ! ਪੰਜਾਬ ਦਾ ਦੇਸ਼ ਲਈ ਮਰ ਮਿਟਣ ਦੀਆਂ ਉਦਾਹਰਨਾਂ ਦਿੱਤੀਆਂ ਜਾਂਦੀਆਂ ਹਨ ਕਿ ਪੰਜਾਬੀਆਂ ਤੋ ਵੱਧ ਮਿਹਨਤੀ ਕੋਈ ਨਹੀਂ

ਮਜੀਠੀਆ ਨੇ ਕਿਹਾ ਕਿ ਪੰਜਾਬੀਆਂ ਤੋ ਵੱਧ ਦੇਸ਼ ਲਈ ਮਰ ਮਿਟਣ ਵਾਲਾ ਕੋਈ ਨਹੀਂ ਤੇ ਭਗਵੰਤ ਉਸ ਪੰਜਾਬ ਉੱਤੇ ਦਿੱਲੀ ਮਾਡਲ ਲਾਗੂ ਕਰ ਰਿਹਾ।

Back to top button