ਅਜੀਤ ਅਖਬਾਰ ਦੇ ਮਾਲਕ ਹਮਦਰਦ ਦੀਆਂ ਵਧੀਆਂ ਮੁਸੀਬਤਾਂ, ਵਿਜੀਲੈਂਸ DSP ਨੇ ਦਫਤਰ ਬਾਹਰ ਚਿਪਕਾਇਆ ਨੋਟਿਸ
Ajit newspaper owner Barjinder Hamdard's problems increased, vigilance posted notice outside the office
ਜਲੰਧਰ ਦੇ ਕਸਬਾ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਨਾਮਜ਼ਦ ਅਜੀਤ ਅਖਬਾਰ ਸਮੂਹ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਦੀਆਂ ਮੁਸੀਬਤਾਂ ਵਧ ਗਈਆਂ ਹਨ। ਅੱਜ ਸਵੇਰੇ ਜਲੰਧਰ ਵਿਜੀਲੈਂਸ ਦੇ ਡੀਐਸਪੀ ਜਤਿੰਦਰ ਜੀਤ ਸਿੰਘ ਆਪਣੀ ਟੀਮ ਨਾਲ ਹਮਦਰਦ ਦੇ ਦਫ਼ਤਰ ਪੁੱਜ ਗਏ। ਉਨ੍ਹਾਂ ਨੇ ਦਫ਼ਤਰ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਹੈ। ਇਸ ਵਿੱਚ ਹਮਦਰਦ ਨੂੰ 7 ਦਿਨਾਂ ਦੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।ਹਮਦਰਦ ਦੇ ਦਫ਼ਤਰ ਬਾਹਰ ਚਿਪਕਾਏ ਗਏ ਨੋਟਿਸ ਵਿੱਚ ਲਿਖਿਆ ਹੈ ਕਿ ਜੰਗ-ਏ-ਆਜ਼ਾਦੀ ਯਾਦਗਾਰ, ਕਰਤਾਰਪੁਰ ਦੇ ਨਿਰਮਾਣ ਵਿੱਚ ਬੇਨਿਯਮੀਆਂ ਬਾਰੇ ਤਕਨੀਕੀ ਟੀਮਾਂ ਦੀ ਰਿਪੋਰਟ ਦੇ ਆਧਾਰ ‘ਤੇ ਐਫਆਈਆਰ ਦਰਜ ਕੀਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਉਸ (ਹਮਦਰਦ) ਤੇ ਹੋਰਾਂ ਖਿਲਾਫ ਪੈਸੇ ਦੀ ਦੁਰਵਰਤੋਂ ਦੇ ਸਬੂਤ ਮਿਲੇ ਹਨ।
ਨੋਟਿਸ ਵਿੱਚ ਵਿਜੀਲੈਂਸ ਨੇ ਲਿਖਿਆ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਤੁਹਾਨੂੰ ਵਿਜੀਲੈਂਸ ਦਫਤਰ, ਜਲੰਧਰ ਵਿੱਚ ਹਾਜ਼ਰ ਹੋਣਾ ਪਵੇਗਾ। ਵਿਜੀਲੈਂਸ ਵੱਲੋਂ ਹਮਦਰਦ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਹਮਦਰਦ ਤੋਂ ਪੁੱਛਗਿੱਛ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਸਕਦੀ ਹੈ।