Jalandhar

ਅਮਰੀਕਾ ਤੋਂ ਡਿਪੋਰਟ ਹੋਏ 205 ਭਾਰਤੀਆਂ ਦੀ ਵੇਖੋ ਪੂਰੀ LIST, ਕੱਢੇ ਪੰਜਾਬੀ, ਜਾਣੋਂ ਕਿਹੜੇ ਜ਼ਿਲ੍ਹੇ ਚੋਂ ਕਿੰਨੇ ਲੋਕ,ਹੋ ਸਕਦੀ ਗ੍ਰਿਫਤਾਰੀ

See the complete list of 104 Indians deported from America, many boys from Punjab

ਡੋਨਾਲਡ ਟਰੰਪ ਉਨ੍ਹਾਂ ਲੋਕਾਂ ਪ੍ਰਤੀ ਬਹੁਤ ਹਮਲਾਵਰ ਰਹੇ ਹਨ ਜੋ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿਚ ਦਾਖਲ ਹੋਏ ਹਨ। ਪ੍ਰਵਾਸੀਆਂ ਨੂੰ ਆਮ ਨਾਗਰਿਕ ਜਹਾਜ਼ਾਂ ਵਿੱਚ ਨਹੀਂ ਸਗੋਂ ਫੌਜੀ ਜਹਾਜ਼ਾਂ ਵਿੱਚ ਉਨ੍ਹਾਂ ਦੇ ਦੇਸ਼ ਵਾਪਸ ਭੇਜਿਆ ਜਾ ਰਿਹਾ ਹੈ। ਅਮਰੀਕਾ ਨੇ ਆਪਣੇ ਫੌਜੀ ਜਹਾਜ਼ ਸੀ-17 ਰਾਹੀਂ 205 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਵਾਪਸ ਭੇਜ ਦਿੱਤਾ ਹੈ। ਇਹ ਲੋਕ ਟੈਕਸਾਸ, ਸੈਨ ਫਰਾਂਸਿਸਕੋ ਅਤੇ ਹੋਰ ਸ਼ਹਿਰਾਂ ਵਿੱਚ ਰਹਿ ਰਹੇ ਸਨ। ਵੱਡਾ ਸਵਾਲ ਇਹ ਹੈ ਕਿ ਜੇਕਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢਣਾ ਹੀ ਹੈ, ਤਾਂ ਟਰੰਪ ਸਿਵਲ ਜਹਾਜ਼ਾਂ ਦੀ ਬਜਾਏ ਫੌਜੀ ਜਹਾਜ਼ਾਂ ਦੀ ਵਰਤੋਂ ਕਿਉਂ ਕਰ ਰਹੇ ਹਨ? ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਏ ਲੋਕਾਂ ਨੂੰ ਫੌਜੀ ਜਹਾਜ਼ ਰਾਹੀਂ ਵਾਪਸ ਭੇਜਣਾ ਸਿਵਲ ਜਹਾਜ਼ ਨਾਲੋਂ ਪੰਜ ਗੁਣਾ ਮਹਿੰਗਾ ਹੈ।

104 ਵਿੱਚ ਕੌਣ ਕੌਣ ?

ਅਮਰੀਕਾ ਤੋਂ ਡਿਪੋਰਟ ਕੀਤੇ 104 ਲੋਕਾਂ ਵਿੱਚੋ 30 ਪੰਜਾਬੀ, 33 ਗੁਜਰਾਤੀ, 33 ਹਰਿਆਣਾ ਦੇ, 3 ਮਹਾਰਾਸ਼ਟਰ ਦੇ, 3 ਉੱਤਰਪ੍ਰਦੇਸ਼ ਅਤੇ 2 ਚੰਡੀਗੜ੍ਹ ਦੇ ਰਹਿਣ ਵਾਲੇ ਲੋਕ ਸ਼ਾਮਿਲ ਹਨ। ਮੰਨਿਆ ਜਾ ਰਿਹਾ ਹੈ ਜਦੋਂ ਇਹ ਭਾਰਤ ਦੀ ਜ਼ਮੀਨ ਤੋਂ ਉੱਤਰਨਗੇ ਤਾਂ ਪੁਲਿਸ ਅਤੇ ਏਅਰਪੋਰਟ ਅਥਾਰਟੀ ਇਹਨਾਂ ਦੇ ਕਾਗਜ਼ਾਂ ਦੀ ਜਾਂਚ ਕਰੇਗੀ।

ਵਾਪਸ ਭੇਜੇ ਜਾ ਰਹੇ 205 ਭਾਰਤੀਆਂ ਵਿਚੋਂ 104 ਦੀ ਲਿਸਟ ਸਾਹਮਣੇ ਆਈ ਹੈ। 104 ਵਿਚੋਂ 30 ਪੰਜਾਬ ਦੇ, 2 ਚੰਡੀਗੜ੍ਹ ਦੇ, 33 ਹਰਿਆਣਾ ਦੇ, 33 ਗੁਜਰਾਤ ਦੇ, 3 ਮਹਾਰਾਸ਼ਟਰ ਦੇ, 3 ਉੱਤਰਪ੍ਰਦੇਸ਼ ਦੇ ਰਹਿਣ ਵਾਲੇ ਹਨ। ਇਨ੍ਹਾਂ ਵਿਚੋਂ 13 ਨਾਬਾਲਗ ਵੀ ਸ਼ਾਮਲ ਹਨ। ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭਜਾਉਣ ਦੇ ਮੁੱਦੇ ‘ਤੇ ਰਾਸ਼ਟਰਪਤੀ ਚੋਣ ਲੜੀ ਸੀ।

ਜਾਣਕਾਰੀ ਮੁਤਾਬਿਕ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਇੰਨ੍ਹਾਂ ਭਾਰਤੀਆਂ ‘ਚ ਕੁਝ ਅਜਿਹੇ ਲੋਕ ਵੀ ਹੋ ਸਕਦੇ ਹਨ ਜੋ ਭਾਰਤ ‘ਚ ਕੋਈ ਅਪਰਾਧ ਕਰਨ ਤੋਂ ਬਾਅਦ ਅਮਰੀਕਾ ਛੱਡ ਚੁੱਕੇ ਹਨ।

ਦੁਆਬੇ ਦੇ ਸਭ ਤੋਂ ਜ਼ਿਆਦਾ ਲੋਕ

ਅਮਰੀਕਨ ਸਰਕਾਰ ਨੇ ਜਿਹੜੇ ਲੋਕਾਂ ਦੀ ਐਂਟਰੀ ਨੂੰ ਗੈਰ ਕਾਨੂੰਨੀ ਪਾਇਆ ਹੈ। ਉਹਨਾਂ ਵਿੱਚ ਸਭ ਤੋਂ ਜ਼ਿਆਦਾ ਲੋਕ ਦੁਆਬੇ ਇਲਾਕੇ ਨਾਲ ਸਬੰਧਿਤ ਹਨ। ਦੁਆਬੇ ਵਿੱਚ ਪੈਂਦੇ ਜਲੰਧਰ, ਕਪੂਰਥਲਾ, ਹੁਸ਼ਿਆਰਪਰ ਵਿੱਚੋਂ 12 ਲੋਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਜਦੋਂ ਕਿ ਮਾਝੇ ਇਲਾਕੇ ਵਿੱਚੋਂ 7 ਜ਼ਿਨ੍ਹਾਂ ਵਿੱਚੋਂ ਅੰਮ੍ਰਿਤਸਰ ਵਿੱਚੋਂ 5 ਅਤੇ ਤਰਨ ਤਾਰਨ, ਗੁਰਦਾਸਪੁਰ ਨਾਲ ਇੱਕ ਇੱਕ ਵਿਅਕਤੀ ਸਬੰਧਿਤ ਹਨ।

ਮਾਲਵੇ ਇਲਾਕੇ ਵਿੱਚੋਂ 11 ਲੋਕਾਂ ਨੂੰ ਡਿਪੋਰਟ ਕੀਤਾ ਗਿਆ ਹੈ। ਜਿਸ ਵਿੱਚ ਸਭ ਤੋਂ ਜ਼ਿਆਦਾ ਪਟਿਆਲਾ ਨਾਲ ਸਬੰਧਿਤ ਹਨ। ਪਟਿਆਲਾ ਵਿੱਚੋ 4, ਜਦੋਂ ਕਿ ਲੁਧਿਆਣਾ ਅਤੇ ਮੁਹਾਲੀ ਵਿੱਚੋਂ 2-2 ਲੋਕਾਂ ਨੂੰ ਡਿਪੋਰਟ ਕੀਤਾ ਗਿਆ ਹੈ।

ਕਪੂਰਥਲੇ- ਅੰਮ੍ਰਿਤਸਰ ਦੇ ਜ਼ਿਆਦਾ ਲੋਕ

ਅਮਰੀਕਾ ਵਿੱਚੋਂ ਡਿਪੋਰਟ ਕੀਤੇ ਗਏ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਕਪੂਰਥਲੇ ਜ਼ਿਲ੍ਹੇ ਨਾਲ ਸਬੰਧਿਤ ਹਨ। ਕਪੂਰਥਲੇ ਦੇ 6 ਲੋਕ ਅਤੇ 5 ਅੰਮ੍ਰਿਤਸਰ ਜ਼ਿਲ੍ਹੇ ਸਬੰਧਿਤ ਹਨ। ਜਦੋਂ ਕਿ ਤੀਜੇ ਨੰਬਰ ਤੇ ਜਲੰਧਰ ਅਤੇ ਪਟਿਆਲਾ ਦਾ ਨਾਮ ਆਉਂਦਾ ਹੈ। ਜਿੱਥੋਂ ਦੇ 4-4 ਲੋਕਾਂ ਨੂੰ ਡਿਪੋਰਟ ਕੀਤਾ ਗਿਆ ਹੈ।

ਡਿਪੋਰਟ ਕੀਤੇ ਗਏ ਲੋਕਾਂ ਦੀ ਸੂਚੀ ਵਿੱਚ ਲੁਧਿਆਣਾ ਅਤੇ ਹੁਸ਼ਿਆਰਪੁਰ ਦੇ 2 ਲੋਕਾਂ ਦਾ ਨਾਮ ਸ਼ਾਮਿਲ ਹੈ। ਜਦੋਂਕਿ ਗੁਰਦਾਸਪੁਰ, ਤਰਨ-ਤਾਰਨ, ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਇੱਕ ਇੱਕ ਵਿਅਕਤੀ ਦਾ ਨਾਮ ਮੌਜੂਦ ਹੈ।

ਅਮਰੀਕਾ ਨੇ ਦੇਸ਼ ਤੋਂ ਕੱਢੇ ਪੰਜਾਬੀ, ਜਾਣੋਂ ਕਿਹੜੇ ਜ਼ਿਲ੍ਹੇ ਚੋਂ ਕਿੰਨੇ ਲੋਕ...

ਜਾਣਕਾਰੀ ਅਨੁਸਾਰ, ਜਹਾਜ਼ ਵਿੱਚ ਗੁਜਰਾਤ ਦੇ 33, ਪੰਜਾਬ ਦੇ 30, ਯੂਪੀ ਦੇ 3, ਹਰਿਆਣਾ ਦੇ 33, ਚੰਡੀਗੜ੍ਹ ਦੇ 2 ਅਤੇ ਮਹਾਰਾਸ਼ਟਰ ਦੇ 3 ਲੋਕ ਸਵਾਰ ਹਨ।

ਅੰਮ੍ਰਿਤਸਰ ਪੁਲਿਸ ਮੁਸਤੈਦ

ਅੰਮ੍ਰਿਤਸਰ ਪੁਲਿਸ ਨੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਏਵੀਏਸ਼ਨ ਕਲੱਬ ਵੱਲ ਜਾਣ ਵਾਲੀ ਸੜਕ ‘ਤੇ ਬੈਰੀਕੇਡ ਲਗਾ ਦਿੱਤੇ ਹਨ ਅਤੇ ਸੁਰੱਖਿਆ ਵਧਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਨੂੰ ਪਹਿਲਾਂ ਏਵੀਏਸ਼ਨ ਕਲੱਬ ਲਿਆਂਦਾ ਜਾਵੇਗਾ ਜਿੱਥੇ ਉਨ੍ਹਾਂ ਦੇ ਪੂਰੇ ਪਿਛੋਕੜ ਦੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਪੂਰੇ ਅਪਰਾਧਿਕ ਰਿਕਾਰਡ ਅਤੇ ਇਮੀਗ੍ਰੇਸ਼ਨ ਰਿਕਾਰਡ ਦੀ ਜਾਂਚ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਜਿਨ੍ਹਾਂ ਰਾਜਾਂ ਤੋਂ ਇਹ ਦੇਸ਼ ਨਿਕਾਲਾ ਦਿੱਤੇ ਗਏ ਹਨ, ਉਨ੍ਹਾਂ ਰਾਜਾਂ ਦੇ ਅਧਿਕਾਰੀਆਂ ਨੂੰ ਵੀ ਉਨ੍ਹਾਂ ਦੇ ਆਉਣ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਮੀਡੀਆ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।

ਨੌਜਵਾਨਾਂ ਦੀ ਕੀਤੀ ਜਾਵੇਗੀ ਜਾਂਚ

ਸੂਤਰਾਂ ਨੇ ਦੱਸਿਆ ਕਿ ਡਿਪੋਰਟ ਕੀਤੇ ਗਏ ਲੋਕਾਂ ਨੂੰ ਹਿਰਾਸਤ ਵਿੱਚ ਲੈਣ ਦਾ ਕੋਈ ਅਧਿਕਾਰਤ ਹੁਕਮ ਨਹੀਂ ਸੀ ਅਤੇ ਨਾ ਹੀ ਸਥਾਨਕ ਪ੍ਰਸ਼ਾਸਨ ਨੇ ਇਸ ਮਕਸਦ ਲਈ ਕੋਈ ਨਜ਼ਰਬੰਦੀ ਕੇਂਦਰ ਸਥਾਪਤ ਕੀਤਾ ਸੀ। ਸੂਤਰਾਂ ਅਨੁਸਾਰ, ਡਿਪੋਰਟ ਕੀਤੇ ਗਏ ਲੋਕਾਂ ਕੋਲ ਆਮ ਤੌਰ ‘ਤੇ ਪਾਸਪੋਰਟ ਨਹੀਂ ਹੁੰਦੇ। ਅਜਿਹੇ ਮਾਮਲਿਆਂ ਵਿੱਚ, ਭਾਰਤੀ ਦੂਤਾਵਾਸ ਪੂਰੀ ਤਰ੍ਹਾਂ ਤਸਦੀਕ ਕਰਨ ਤੋਂ ਬਾਅਦ ਇੱਕ ਅਸਥਾਈ ਯਾਤਰਾ ਸਰਟੀਫਿਕੇਟ ਜਾਰੀ ਕਰਦਾ ਹੈ। ਇਹ ਸਰਟੀਫਿਕੇਟ ਭਾਰਤ ਪਹੁੰਚਣ ‘ਤੇ ਰੱਦ ਕਰ ਦਿੱਤਾ ਜਾਂਦਾ ਹੈ ਅਤੇ ਸਥਾਨਕ ਪੁਲਿਸ ਉਨ੍ਹਾਂ ਦੇ ਰਿਕਾਰਡਾਂ ਦੀ ਨਿਗਰਾਨੀ ਅਤੇ ਤਸਦੀਕ ਕਰਦੀ ਰਹਿੰਦੀ ਹੈ।

ਪੰਜਾਬ ਦੇ ਡੀਜੀਪੀ ਦਾ ਬਿਆਨ

ਦੂਜੇ ਪਾਸੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪ੍ਰਵਾਸੀਆਂ ਦਾ ਸਵਾਗਤ ਕਰੇਗੀ ਅਤੇ ਹਵਾਈ ਅੱਡੇ ‘ਤੇ ਕਾਊਂਟਰ ਸਥਾਪਤ ਕਰੇਗੀ। ਪੰਜਾਬ ਦੇ ਗੈਰ-ਨਿਵਾਸੀ ਭਾਰਤੀ (ਐਨ.ਆਰ.ਆਈ.) ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਗਲਵਾਰ ਨੂੰ ਅਮਰੀਕੀ ਸਰਕਾਰ ਦੇ ਫੈਸਲੇ ‘ਤੇ ਨਿਰਾਸ਼ਾ ਜ਼ਾਹਰ ਕੀਤੀ ਅਤੇ ਕਿਹਾ ਕਿ ਇਨ੍ਹਾਂ ਲੋਕਾਂ ਜਿਨ੍ਹਾਂ ਨੇ ਉਸ ਦੇਸ਼ ਦੀ ਆਰਥਿਕਤਾ ਵਿੱਚ ਯੋਗਦਾਨ ਪਾਇਆ ਹੈ, ਨੂੰ ਦੇਸ਼ ਨਿਕਾਲਾ ਦੇਣ ਦੀ ਬਜਾਏ ਸਥਾਈ ਨਿਵਾਸ ਦਿੱਤਾ ਜਾਣਾ ਚਾਹੀਦਾ ਸੀ।

 

Back to top button