India
ਹਾਈ ਕੋਰਟ ਵੱਲੋਂ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਵੱਡਾ ਝਟਕਾ, ਨਹੀਂ ਹੋਣਗੇ ਰਿਹਾਅ
Arvind Kejriwal a big blow from the High Court
ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ ਲੱਗਿਆ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਕਿਹਾ ਕਿ ਸੁਣਵਾਈ ਤੱਕ ਹੇਠਲੀ ਅਦਾਲਤ ਦੇ ਹੁਕਮ ‘ਤੇ ਰੋਕ ਰਹੇਗੀ। ਯਾਨੀ ਕੇਜਰੀਵਾਲ ਉਦੋਂ ਤੱਕ ਤਿਹਾੜ ਜੇਲ੍ਹ ਤੋਂ ਰਿਹਾਅ ਨਹੀਂ ਹੋਣਗੇ, ਜਦੋਂ ਤੱਕ ਹਾਈਕੋਰਟ ਮਾਮਲੇ ਦੀ ਸੁਣਵਾਈ ਨਹੀਂ ਕਰ ਲੈਂਦਾ।
Arvind Kejriwal a big blow from the High Court
ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਵਿਰੁੱਧ ਈਡੀ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਇਜਾਜ਼ਤ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ, “ਜਦੋਂ ਤੱਕ ਅਸੀਂ ਮਾਮਲੇ ਦੀ ਸੁਣਵਾਈ ਨਹੀਂ ਕਰ ਲੈਂਦੇ, ਉਦੋਂ ਤੱਕ ਹੇਠਲੀ ਅਦਾਲਤ ਦਾ ਹੁਕਮ ਪ੍ਰਭਾਵੀ ਨਹੀਂ ਹੋਵੇਗਾ।”