ਸੁਧੀਰ ਸੂਰੀ ਦੇ ਕਤਲ ਨੂੰ ਲੈ ਕੇ ਪੰਜਾਬ ‘ਚ ਹੰਗਾਮਾ ਮਚਿਆ ਹੋਇਆ ਹੈ। ਇਸ ਵਿਚਾਲੇ ਸੂਰੀ ਦਾ ਪਰਿਵਾਰ ਉਨ੍ਹਾਂ ਦੀਆਂ ਅੰਤਿਮ ਰਸਮਾਂ ਲਈ ਤਿਆਰ ਹੋ ਗਿਆ ਹੈ। ਸੂਰੀ ਦੇ ਪਰਿਵਾਰ ਨੇ ਪੰਜਾਬ ਸਰਕਾਰ ਦੇ ਸਾਹਮਣੇ ਕਈ ਮੰਗਾਂ ਰੱਖੀਆਂ ਸਨ, ਜਿਸ ਵਿੱਚ ਸਰਕਾਰ ਨੇ ਕੁਝ ਮੰਗਾਂ ਮੰਨ ਲਈਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਸੂਰੀ ਦੇ ਦੋ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਰਾਜ਼ੀ ਹੋ ਗਈ ਹੈ। ਇਨ੍ਹਾਂ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਸੂਰੀ ਨੂੰ ਸ਼ਹੀਦ ਕਰਾਰ ਦੇਣ ਦੀ ਮੰਗ ਕੀਤੀ ਜਾਵੇਗੀ ਅਤੇ ਇਸ ’ਤੇ ਵਿਚਾਰ ਕੀਤਾ ਜਾਵੇਗਾ। ਪਰਿਵਾਰ ਨੇ ਘਟਨਾ ਵੇਲੇ ਕਥਿਤ ਤੌਰ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਵੀ ਮੰਗ ਕੀਤੀ ਸੀ। ਸਰਕਾਰ ਨੇ ਇਸ ਗੱਲ ‘ਤੇ ਸਹਿਮਤੀ ਜਤਾਈ ਕਿ ਜੇ ਕੋਈ ਪੁਲਿਸ ਅਧਿਕਾਰੀ ਕਤਲ ‘ਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਸਰਕਾਰ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਕਿ ਜੇ ਜਾਂਚ ‘ਚ ਕੋਈ ਪੁਲਿਸ ਅਧਿਕਾਰੀ ਜਾਂ ਕੋਈ ਵਿਅਕਤੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।