Punjab

ਅੰਮ੍ਰਿਤਪਾਲ ਸਿੰਘ ਅੱਜ ਲੋਕ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ, ਫੌਜ ਦੇ ਜਹਾਜ਼ ਵਿੱਚ ਲਿਆਂਦਾ ਜਾਵੇਗਾ ਦਿੱਲੀ

Amritpal Singh will take oath as Lok Sabha member today, will be brought to Delhi in an army plane

ਹਲਕਾ ਖਡੂਰ ਸਾਹਿਬ ਤੋਂ ਪੰਜਾਬ ਵਿਚ ਸਭ ਤੋਂ ਵੱਡੇ ਫਰਕ ਨਾਲ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਪੰਜਾਬ ਪੁਲਸ ਅੰਮ੍ਰਿਤਪਾਲ ਨੂੰ ਸਵੇਰੇ 4 ਵਜੇ ਜੇਲ੍ਹ ਤੋਂ ਦਿੱਲੀ ਲਈ ਲੈਕੇ ਰਵਾਨਾ ਹੋ ਗਈ ਹੈ। ਹੁਣ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਏਅਰ ਫੋਰਸ ਦੇ Aircraft ਰਾਹੀਂ ਅਸਾਮ ਤੋਂ ਦਿੱਲੀ ਲਿਆਂਦਾ ਜਾ ਰਿਹਾ ਹੈ।

ਪੈਰੋਲ ਦੀਆਂ ਸ਼ਰਤਾਂ ਅਨੁਸਾਰ ਉਨ੍ਹਾਂ ਨੂੰ ਦਿੱਲੀ ਵਿੱਚ ਹੀ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਹਾਲੇ ਤੱਕ ਉਨ੍ਹਾਂ ਨੂੰ ਪ੍ਰੋਗਰਾਮ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਹਾਲਾਂਕਿ ਪਰਿਵਾਰ ਦਿੱਲੀ ਪਹੁੰਚ ਗਿਆ ਹੈ।

ਅੰਮ੍ਰਿਤਪਾਲ ਸਿੰਘ 1 ਸਾਲ 2 ਮਹੀਨੇ 12 ਦਿਨ ਬਾਅਦ ਸਹੁੰ ਚੁੱਕਣ ਲਈ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆ ਰਹੇ ਹਨ ਅਤੇ ਇੱਕ ਦਿਨ ਬਾਹਰ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਜਾਵੇਗਾ। ਦਰਅਸਲ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਗਈ ਪੈਰੋਲ ਵਿੱਚ 4 ਦਿਨਾਂ ਦਾ ਜ਼ਿਕਰ ਕੀਤਾ ਗਿਆ ਹੈ।

ਇਸ ਵਿੱਚ 10 ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਸੁਰੱਖਿਆ ਤੋਂ ਲੈਕੇ ਉਨ੍ਹਾਂ ਨੂੰ ਲਿਆਉਣ ਤੱਕ, ਰਹਿਣ ਅਤੇ ਵਾਪਸ ਲੈ ਕੇ ਜਾਣ ਦੀ ਜ਼ਿੰਮੇਵਾਰੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੂੰ ਸੌਂਪੀ ਗਈ ਹੈ।

ਲਾਈਆਂ ਗਈਆਂ ਆਹ 10 ਸ਼ਰਤਾਂ
ਅੰਮ੍ਰਿਤਸਰ (ਦਿਹਾਤੀ) ਦੇ ਐੱਸਐੱਸਪੀ ਸਤਿੰਦਰ ਸਿੰਘ ਅੰਮ੍ਰਿਤਪਾਲ ਦੇ ਜੇਲ੍ਹ ਤੋਂ ਬਾਹਰ ਆਉਣ ਅਤੇ ਵਾਪਸ ਆਉਣ ਤੱਕ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣਗੇ।

ਜਦੋਂ ਅੰਮ੍ਰਿਤਪਾਲ ਸੰਸਦ ਕੰਪਲੈਕਸ ਵਿੱਚ ਮੌਜੂਦ ਹੋਣਗੇ, ਤਾਂ ਉਨ੍ਹਾਂ ਦੇ ਨਾਲ ਓਨੇ ਹੀ ਪੁਲਿਸ ਵਾਲੇ ਜਾਂ ਹੋਰ ਸੁਰੱਖਿਆ ਕਰਮਚਾਰੀ ਹੋਣਗੇ, ਜਿੰਨੀ ਕਿ ਲੋਕ ਸਭਾ ਦੇ ਸਕੱਤਰ ਜਨਰਲ ਵੱਲੋਂ ਇਜਾਜ਼ਤ ਦਿੱਤੀ ਗਈ ਹੈ।

ਅਸਥਾਈ ਰਿਹਾਈ ਦੇ ਸਮੇਂ ਦੌਰਾਨ ਉਹ ਨਵੀਂ ਦਿੱਲੀ ਤੋਂ ਇਲਾਵਾ ਕਿਸੇ ਹੋਰ ਸਥਾਨ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਦਾਖਲ ਨਹੀਂ ਹੋਣਗੇ।

ਅਸਥਾਈ ਰਿਹਾਈ ਦੀ ਮਿਆਦ ਵਿੱਚ ਕੇਂਦਰੀ ਜੇਲ੍ਹ ਡਿਬਰੂਗੜ੍ਹ ਤੋਂ ਨਵੀਂ ਦਿੱਲੀ ਅਤੇ ਵਾਪਸ ਯਾਤਰਾ ਵਿੱਚ ਬਿਤਾਇਆ ਸਮਾਂ ਸ਼ਾਮਲ ਹੋਵੇਗਾ।

ਉਸ ਸਮੇਂ ਲਈ ਜਦੋਂ ਅੰਮ੍ਰਿਤਪਾਲ ਨੂੰ ਪਾਰਲੀਮੈਂਟ ਕੰਪਲੈਕਸ ਵਿੱਚ ਰਹਿਣ ਦੀ ਲੋੜ ਨਹੀਂ ਹੋਵੇਗੀ ਤਾਂ ਐਸਐਸਪੀ ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਪਾਲ ਨੂੰ ਨਵੀਂ ਦਿੱਲੀ ਵਿੱਚ ਕਿਸੇ ਢੁਕਵੀਂ ਥਾਂ ‘ਤੇ ਰੱਖ ਸਕਦਾ ਹੈ।

ਪੰਜਾਬ ਬੰਦੀ (ਹਿਰਾਸਤ ਦੀ ਸਥਿਤੀ) ਆਰਡਰ, 1981 ਦੀ ਧਾਰਾ 2 (ਸੀ) ਤਹਿਤ ਪਰਿਭਾਸ਼ਿਤ ਕੀਤੇ ਅਨੁਸਾਰ ਅੰਮ੍ਰਿਤਪਾਲ ਨੂੰ ਇਸ ਸਮੇਂ ਦੌਰਾਨ ਦਿੱਲੀ ਵਿੱਚ ਰਿਸ਼ਤੇਦਾਰਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਅੰਮ੍ਰਿਤਪਾਲ ਰਾਸ਼ਟਰੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਵਾਲੀ ਕੋਈ ਵੀ ਕਾਰਵਾਈ ਜਾਂ ਬਿਆਨ ਨਹੀਂ ਦੇਵੇਗਾ।

ਅੰਮ੍ਰਿਤਪਾਲ ਜਾਂ ਉਸਦੇ ਕਿਸੇ ਵੀ ਰਿਸ਼ਤੇਦਾਰ ਨੂੰ ਉਸਦੇ ਬਿਆਨ ਦੀ ਵੀਡੀਓ ਟੇਪ ਕਰਨ ਅਤੇ ਇਲੈਕਟ੍ਰਾਨਿਕ ਤਰੀਕੇ ਨਾਲ ਪ੍ਰਸਾਰਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਦਿੱਲੀ ਵਿੱਚ ਸਥਾਨਕ ਯਾਤਰਾ ਸਮੇਤ ਅੰਮ੍ਰਿਤਪਾਲ ਦੀ ਯਾਤਰਾ ਅਤੇ ਬੋਰਡਿੰਗ/ਰਹਾਇਸ਼ ‘ਤੇ ਹੋਏ ਖਰਚੇ ਪੰਜਾਬ ਦੇ ਡੀਜੀਪੀ ਕੋਲ ਉਪਲਬਧ ਵਿਭਾਗੀ ਬਜਟ ਵਿੱਚੋਂ ਵਸੂਲ ਕੀਤੇ ਜਾਣਗੇ।

Back to top button