ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਚਾਚਾ ਸੁਖਚੈਨ ਸਿੰਘ ਸਮਤੇ 5 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਜ਼ਿਕਰ ਕਰ ਦਈਏ ਕਿ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੰਜਾਬ ਲਿਆਉਣ ਲਈ ਪਰਿਵਾਰ ਲਗਾਤਾਰ ਸੰਘਰਸ਼ ਕਰ ਰਿਹਾ ਹੈ। ਇਸ ਦੌਰਾਨ ਪਰਿਵਾਰ ਵੱਲੋਂ 8 ਤਰੀਕ ਨੂੰ ਚੇਤਨਾ ਮਾਰਚ ਕੀਤਾ ਜਾਣਾ ਸੀ, ਪਰ ਪੰਜਾਬ ਪੁਲਿਸ ਨੇ ਉਸ ਤੋਂ ਪਹਿਲਾਂ ਹੀ ਮਾਤਾ ਬਲਵਿੰਦਰ ਕੌਰ ਤੇ ਚਾਚਾ ਸੁਖਚੈਨ ਸਿੰਘ ਨੂੰ ਹਿਰਾਸਤ ‘ਚ ਲੈ ਲਿਆ ਹੈ।
ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਭਗਵੰਤ ਮਾਨਾ ! ਆਪ ਤੂੰ ਲਾਲਾ ਕੇਜਰੀਵਾਲ ਲਈ ਪ੍ਰਦਰਸ਼ਨ ਕਰਦਾ ਫਿਰਦਾ ਏਂ ਤੇ ਨਵੀਂ ਵਿਆਹੀ ਬੀਬੀ ਵਾਂਗ ਕੇਜਰੀਵਾਲ ਲਈ “ਵਰਤ” ਰੱਖਦਾ ਫਿਰਦਾ ਏਂ।ਭਾਈ ਅੰਮ੍ਰਿਤਪਾਲ ਸਿੰਘ ਤੇ ਉਨਾਂ ਦੇ ਸਾਥੀਆਂ ਲਈ ਇਨਸਾਫ ਦੀ ਖਾਤਿਰ ਸ਼ਾਂਤਮਈ ਸੰਘਰਸ਼ ਕਰ ਰਹੀ ਸੰਗਤ ਵਿੱਚੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਜੀ ਨੂੰ ਹਿਰਾਸਤ ਵਿੱਚ ਲੈਣਾ ਸਿੱਖਾਂ ਨੂੰ ਚੈਲਿੰਜ ਕਰਨਾ ਹੈ।