IndiaPunjab

ਅੰਮ੍ਰਿਤਪਾਲ ਸਿੰਘ ਨੂੰ ਮਿਲੀ ਪੈਰੋਲ, 5 ਜੂਨ ਨੂੰ ਸਪੀਕਰ ਦੇ ਕਮਰੇ ‘ਚ ਚੁੱਕੇਗਾ ਸਹੁੰ, ਪੰਜਾਬ ‘ਚ No Entry

Amritpal Singh got parole, will take oath in Speaker's room on June 5, no entry in Punjab

ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਨੂੰ ਸ਼ੁੱਕਰਵਾਰ ਤੋਂ 4 ਦਿਨ ਦੀ ਪੈਰੋਲ ਮਿਲੀ ਹੈ। ਇਨ੍ਹਾਂ 4 ਦਿਨਾਂ ਵਿੱਚ ਉਹ ਨਾ ਤਾਂ ਰਈਆ ਆਪਣੇ ਘਰ ਜਾ ਸਕਣਗੇ, ਨਾ ਹੀ ਆਪਣੇ ਲੋਕ ਸਭਾ ਹਲਕੇ ਜਾਣਗੇ। ਉਨ੍ਹਾਂ ਨੂੰ ਪੰਜਾਬ ਆਉਣਦੇ ਇਜਾਜ਼ਤ ਨਹੀਂ ਹੈ। ਉਸ ਨੂੰ ਪੈਰੋਲ ਕੁਝ ਸ਼ਰਤਾਂ ਦੇ ਤਹਿਤ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ ਅਤੇ ਅਬਦੁਲ ਰਾਸ਼ੀਦ ਦੋਵੇਂ ਸਪੀਕਰ ਦੇ ਕਮਰੇ ਤੋਂ ਹੀ ਸਹੁੰ ਚੁੱਕਣਗੇ।ਅਬਦੁਲ ਰਾਸ਼ੀਦ 2017 ਦੇ ਜੰਮੂ-ਕਸ਼ਮੀਰ ਅੱਤਵਾਦੀ ਫੰਡਿੰਗ ਮਾਮਲੇ ‘ਚ ਜੇਲ ‘ਚ ਬੰਦ ਹਨ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਬੀਤੇ ਦਿਨ ਦਿੱਲੀ ‘ਚ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸਰਬਜੀਤ ਸਿੰਘ ਖਾਲਸਾ ਨੇ ਜਾਣਕਾਰੀ ਦਿੱਤੀ ਸੀ ਕਿ ਅੰਮ੍ਰਿਤਪਾਲ ਸਿੰਘ 5 ਜੂਨ ਨੂੰ ਸਹੁੰ ਚੁੱਕਣਗੇ।

ਅੰਮ੍ਰਿਤਪਾਲ ਸਿੰਘ ਨੂੰ ਜ਼ਮਾਨਤ ਕੁਝ ਸ਼ਰਤਾਂ ਆਧਾਰ ‘ਤੇ ਦਿੱਤੀ ਗਈ ਹੈ। ਇਸ ਦੀ ਸੂਚਨਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜੀ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਵੀ ਇਹ ਸੂਚਨਾ ਦੇ ਦਿੱਤੀ ਗਈ ਹੈ। ਸ਼ਰਤਾਂ ਮੁਤਾਬਕ ਉਹ ਪਰੋਲ ਦੌਰਾਨ ਦਿੱਲੀ ਹੀ ਰਹਿ ਸਕਣਗੇ। ਉਨ੍ਹਾਂ ਨੂੰ ਦਿੱਲੀ ਨੂੰ ਛੱਡ ਕੇ ਕਿਤੇ ਹੋਰ ਜਾਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂਦਾ ਰਾਤ ਦਾ ਠਹਿਰਨ ਵੀ ਦਿੱਲੀ ‘ਚ ਹੀ ਹੋਵੇਗਾ ਅਤੇ ਹਰ ਸਮੇਂ ਸੁਰੱਖਿਆ ਘੇਰੇ ‘ਚ ਰਹਿਣਾ ਹੋਵੇਗਾ।

ਪੰਜਾਬ ਪੁਲਿਸ ਦੇਵੇਗੀ ਸੁਰੱਖਿਆ
ਜਾਣਕਾਰੀ ਅਨੁਸਾਰ ਜਮਾਨਤ ਦੌਰਾਨ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਸੁਰੱਖਿਆ ਹੇਠ ਹੀ ਰਹਿਗਾ। ਇਸ ਨੂੰ ਲੈ ਕੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਲਿਆਉਣ ਲਈ ਪੰਜਾਬ ਪੁਲਿਸ ਦੀ ਇੱਕ ਟੁਕੜੀ ਆਸਾਮ ਰਵਾਨਾ ਹੋ ਗਈ ਹੈ। ਡਿਬਰੂਗੜ੍ਹ ਜੇਲ੍ਹ ਦੇ ਕੁਝ ਸੁਰੱਖਿਆ ਮੁਲਾਜ਼ਮ ਵੀ ਉਨ੍ਹਾਂ ਦੀ ਸੁਰੱਖਿਆ ਵਿੱਚ ਰਹਿਣਗੇ। ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਕਿਸ ਸਮੇਂ ਲਿਆਂਦਾ ਜਾਵੇਗਾ ਅਤੇ ਕਿਵੇਂ ਲਿਆਂਦਾ ਜਾਵੇਗਾ ਇਸ ਨੂੰ ਲੈ ਕੇ ਕੋਈ ਸੂਚਨਾ ਨਹੀਂ ਦਿੱਤੀ ਗਈ ਹੈ।

 

ਅੰਮ੍ਰਿਤਸਰ ਏਡੀਸੀ ਗੁਰਸਿਮਰਨਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਕਿ ਉਨ੍ਹਾਂ ਨੂੰ ਦਿੱਲੀ ‘ਚ ਸਹੁੰ ਚੁੱਕ ਸਮਾਗਮ ਲਈ ਹੀ ਪੈਰੋਲ ਦਿੱਤੀਗਈ ਹੈ। ਪੁਲਿਸ ਪ੍ਰਸ਼ਾਸਨ ਤੈਅ ਕਰੇਗਾ ਕਿ ਉਨ੍ਹਾਂ ਨੂੰ ਦਿੱਲੀ ਕਦੇ ਲਿਆਂਦਾ ਜਾਵੇ ਅਤੇ ਕਿਵੇਂ ਲਿਜਾਇਆ ਜਾਵੇਗਾ। ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਇਹ ਗੱਲ ਗੁਪਤ ਰੱਖੀ ਹੈ ਕਿ ਅੰਮ੍ਰਿਤਪਾਲ ਨੂੰ ਹਵਾਈ, ਰੇਲ ਜਾਂ ਸੜਕ ਰਾਹੀਂ ਦਿੱਲੀ ਲਿਆਂਦਾ ਜਾਵੇਗਾ।

 

Back to top button