IndiaPunjab

ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, NSA ਦਾ 1 ਸਾਲ ਹੋਰ ਵਧਾਇਆ

Big blow to Amritpal Singh, NSA extended by 1 year.

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਕੌਮੀ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਨਾਲ-ਨਾਲ ਉਸ ਦੇ ਸਾਰੇ 9 ਸਾਥੀਆਂ ‘ਤੇ ਵੀ ਹੁਕਮ ਜਾਰੀ ਕੀਤੇ ਗਏ ਹਨ। ਇਸ ਸਮੇਂ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਲੋਕ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ।

 ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਹ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਹੈ। NSA ਇੱਕ ਕਾਨੂੰਨ ਹੈ ਜੋ ਸਰਕਾਰ ਨੂੰ ਰਸਮੀ ਦੋਸ਼ਾਂ ਤੋਂ ਬਿਨਾਂ ਵਿਅਕਤੀਆਂ ਨੂੰ 12 ਮਹੀਨਿਆਂ ਤੱਕ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੰਦਾ ਹੈ। ਪਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ।

Back to top button