ਆਪ ਆਗੂ ਦਿਨੇਸ਼ ਢੱਲ ਅਤੇ ਕਾਕੂ ਆਹਲੂਵਾਲੀਆ ਨੂੰ ਮਿਲਿਆ ਤੋਹਫਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਕਈ ਨਿਗਮਾਂ ਅਤੇ ਬੋਰਡਾਂ ਦੇ ਚੇਅਰਮੈਨ, ਮੈਂਬਰਾਂ ਦੀ ਨਿਯੁਕਤੀ ਕੀਤੀ ਹੈ।
ਸੂਚੀ ਅਨੁਸਾਰ ਜਲੰਧਰ ਉੱਤਰੀ ਮੰਡਲ ਦੇ ਇੰਚਾਰਜ ਦਿਨੇਸ਼ ਢੱਲ ਨੂੰ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦਾ ਉਪ ਚੇਅਰਮੈਨ ਅਤੇ ਸਾਬਕਾ ਯੂਥ ਕਾਂਗਰਸੀ ਆਗੂ ਕਾਕੂ ਆਹਲੂਵਾਲੀਆ ਨੂੰ ਜਲੰਧਰ ਵਿਕਾਸ ਅਥਾਰਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਆਗੂਆਂ ਨੂੰ ਪਾਰਟੀ ਵੱਲੋਂ ਉਨ੍ਹਾਂ ਦੀ ਮਿਹਨਤ ਸਦਕਾ ਤੋਹਫ਼ਾ ਦਿੱਤਾ ਗਿਆ ਹੈ