JalandharPunjab

ਆਪ ਨੇ 2 ਸਾਲਾਂ ‘ਚ ਵੀ ਨਹੀਂ ਪੈਦਾ ਕੀਤੇ ਨਵੇਂ ਲੀਡਰ? 9 ਪਹਿਲੇ ਹੀ, 3 ਦਲ ਬਦਲੂ, BJP ਨੇ ਆਪਣਿਆਂ ਦਾ ਕੱਟਿਆ ਪੱਤਾ! ਦੂਜਿਆਂ ‘ਤੇ ਕੀਤਾ ਵੱਧ ਭਰੋਸਾ

AAP has announced 4 candidates, BJP has fielded 3 more candidates, read who is who

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈAPP ਨੇ ਆਪਣੀ ਤੀਜੀ ਅਤੇ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿੱਚ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਫ਼ਿਰੋਜ਼ਪੁਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜਲੰਧਰ ਦੇ ਸਾਬਕਾ ਵਿਧਾਇਕ ਪਵਨ ਟੀਨੂੰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ‘ਆਪ’ 2 ਸੂਚੀਆਂ ਜਾਰੀ ਕਰ ਚੁੱਕੀ ਹੈ। ਪਹਿਲੀ ਸੂਚੀ ਵਿੱਚ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਪਰ ਉਨ੍ਹਾਂ ਵਿੱਚੋਂ ਸੁਸ਼ੀਲ ਰਿੰਕੂ ਟਿਕਟ ਮਿਲਣ ਦੇ ਬਾਵਜੂਦ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਰਿੰਕੂ ਤੋਂ ਇਲਾਵਾ ਇਸ ਸੂਚੀ ਵਿੱਚ ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ: ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਸਿੰਘ ਭੁੱਲਰ, ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ.ਸ਼ਾਮਲ ਸਨ। ਦੂਜੀ ਸੂਚੀ ਵਿੱਚ ਦੋ ਉਮੀਦਵਾਰ ਐਲਾਨੇ ਗਏ ਸਨ ਜਿਸ ਵਿੱਚ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਅਤੇ ਰਾਜਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਤੋਂ ਟਿਕਟਾਂ ਦਿੱਤੀਆਂ ਗਈਆਂ ਹਨ।

ਆਪ ਨੇ 13 ਸੀਟਾਂ ਵਿੱਚੋਂ 9 ਤਾਂ ਜਿੱਤੇ ਹੋਏ ਵਿਧਾਇਕਾਂ ਨੂੰ ਹੀ ਦਿੱਤੀਆਂ ਹਨ। ਜਿਨ੍ਹਾਂ ਵਿੱਚ ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ: ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਸਿੰਘ ਭੁੱਲਰ, ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ,  ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਫ਼ਿਰੋਜ਼ਪੁਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ, ਚੱਬੇਵਾਲ ਤੋਂ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ।

ਆਪ ਨੇ ਜਲੰਧਰ ਸਮੇਤ ਚਾਰ ਲੋਕ ਸਭਾ ਸੀਟਾਂ ‘ਤੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ ਹੈ। ਪਾਰਟੀ ਨੇ ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਅਤੇ ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ ਉਰਫ਼ ਸ਼ੈਰੀ ਕਲਸੀ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।

ਟੀਨੂੰ ਨੇ ਲਿਆ ਸੰਤ ਸੀਚੇਵਾਲ ਤੋਂ ਲਿਆ ਅਸ਼ੀਰਵਾਦ

ਅਕਾਲੀ ਦਲ ਛੱਡ ਆਏ ਸਾਬਕਾ ਵਿਧਾਇਕ ਪਵਨ ਟੀਨੂੰ (Pawan Kumar Tinu) ਨੂੰ ਮੰਗਲਵਾਰ ਨੂੰ ਐਲਾਨੇ ਗਏ ਉਮੀਦਵਾਰਾਂ ‘ਚ ਜਲੰਧਰ ਤੋਂ ਉਮੀਦਵਾਰ ਬਣਾਇਆ ਹੈ। ਪਾਰਟੀ ਵੱਲੋਂ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਪਵਨ ਕੁਮਾਰ ਟੀਨੂੰ ਨੇ ਨਿਰਮਲ ਕੁਟੀਆ ਸੀਚੇਵਾਲ ਪਹੁੰਚ ਕੇ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਅਸ਼ੀਰਵਾਦ ਲਿਆ।

ਭਾਜਪਾ ਨੇ ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ‘ਤੇ ਉਮੀਦਵਾਰ ਐਲਾਨ ਹਨ। ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਹੈ। ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾਂ ਮਨਜੀਤ ਸਿੰਘ ਮੰਨਾ ਨੂੰ ਖਡੂਰ ਸਾਹਿਬ ਚੋਣ ਮੈਦਾਨ ‘ਚ ਉਤਾਰਿਆ ਹੈ।

ਜੇ ਦਲਬਦਲੂਆਂ ਦੀ ਗੱਲ ਕੀਤੀ ਜਾਵੇ ਤਾਂ ਆਪ ਤੇ ਭਾਜਪਾ ਦੋਵਾਂ ਨੇ ਉਨ੍ਹਾਂ ਉੱਤੇ ਵੀ ਭਰੋਸਾ ਦਿਖਾਉਣ ਦੀ ਕੋਈ ਕਸਰ ਨਹੀਂ ਛੱਡੀ ਹੈ। ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਤੋਂ ਆਏ ਗੁਰਪ੍ਰੀਤ ਸਿੰਘ ਨੂੰ ਟਿਕਟ ਦਿੱਤੀ ਹੈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਤੋਂ ਰਾਜਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਚੋਂ ਆਏ ਪਵਨ ਕੁਮਾਰ ਟੀਨੂੰ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਗਿਆ ਹੈ।

 

 

Back to top button