Jalandhar

‘ਆਪ’ ਵੱਲੋਂ ਲੁਧਿਆਣਾ ਤੇ ਜਲੰਧਰ ਤੋਂ ਉਮੀਦਵਾਰਾਂ ਦਾ ਹੋਵੇਗਾ ਐਲਾਨ?

AAP will announce candidates from Ludhiana and Jalandhar in Punjab on April 16

ਜਲੰਧਰ ਤੇ ਲੁਧਿਆਣਾ ਲੋਕ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ 16 ਅਪ੍ਰੈਲ ਨੂੰ ਹੋਵੇਗਾ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੱਤੀ। ਜਲੰਧਰ ਵਿਚ ਆਮ ਆਦਮੀ ਪਾਰਟੀ ਨੇ ਮੌਜੂਦਾ ਸਾਂਸਦ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਸੀ ਪਰ ਉਹ ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ।ਦੂਜੀ ਲਿਸਟ ਵਿਚ ਹੁਸ਼ਿਆਰਪੁਰ ਰਿਜ਼ਰਵ ਸੀਟ ਤੋਂ ਰਾਜਕੁਮਾਰ ਚੱਬੇਵਾਲ ਤੇ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਨੂੰ ਟਿਕਟ ਦਿੱਤੀ ਗਈ। ਹੁਣ ਜਲੰਧਰ, ਲੁਧਿਆਣਾ, ਗੁਰਦਾਸਪੁਰ ਤੇ ਫਿਰੋਜ਼ਪੁਰ ਸੀਟ ਤੋਂ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।

Back to top button