Jalandhar

‘ਆਪ’ ਸੁਪ੍ਰੀਮੋ ਕੇਜਰੀਵਾਲ ਅਤੇ CM ਭਗਵੰਤ ਮਾਨ ਅੱਜ ਜਲੰਧਰ ਵਾਸੀਆਂ ਨੂੰ ਦੇਣਗੇ ਸੌਗਾਤ

'AAP' supremo Arvind Kejriwal and c.M MANN

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਜਾ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ। ਅੰਦਾਜ਼ੇ ਲਗਾਏ ਜਾ ਰਹੇ ਹਨ ਕਿ  ਉਨ੍ਹਾਂ ਦਾ ਇਹ ਦੌਰਾ ਲੋਕ ਸਭਾ ਚੋਣਾਂ ‘ਤੇ ਕੇਂਦਰਿਤ ਰਹਿਣ ਵਾਲਾ ਹੈ। ਪੰਜਾਬ ਵਿੱਚ ਉਦਘਾਟਨ ਕਰਨ ਦੇ ਨਾਲ-ਨਾਲ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਲੋਕ ਸਭਾ ਦੇ ਉਮੀਦਵਾਰਾਂ ਬਾਰੇ ਗੱਲਬਾਤ ਕਰਨ ਜਾ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ. ਐੱਮ. ਭਗਵੰਤ ਮਾਨ ਜਲੰਧਰ ਦਾ ਦੌਰਾ ਕਰਨਗੇ। ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ 150 ਮੁਹੱਲਾ ਕਲੀਨਿਕਾਂ ਸਮੇਤ ਸਕੂਲ ਆਫ਼ ਐਮੀਨੈਂਸਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਐਤਵਾਰ ਨੂੰ ਲੁਧਿਆਣਾ ਅਤੇ ਅੰਮ੍ਰਿਤਸਰ ਵਿਚ ਸਰਕਾਰ-ਵਪਾਰ ਮਿਲਣੀ ਵਿਚ ਹਿੱਸਾ ਲੈਣਗੇ।

Related Articles

Back to top button